ਚੰਡੀਗੜ੍ਹ (ਸੁਸ਼ੀਲ ਰਾਜ) : ਬੀੜੀ ਨਾ ਦੇਣ ਤੋਂ ਇਨਕਾਰ ਕਰਨ ’ਤੇ ਇਕ ਵਿਅਕਤੀ ਦੀ ਧੌਣ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨੌਜਵਾਨ ਨੂੰ ਥਾਣਾ ਮੌਲੀਜਾਗਰਾਂ ਪੁਲਸ ਨੇ ਕਾਬੂ ਕਰ ਲਿਆ, ਜਿਸ ਦੀ ਪਛਾਣ ਰਾਹੁਲ ਵਾਸੀ ਵਿਕਾਸ ਨਗਰ ਵੱਜੋਂ ਹੋਈ ਹੈ। ਪੰਚਕੂਲਾ ਦੀ ਇੰਦਰਾ ਕਾਲੋਨੀ ਦੇ ਵਾਸੀ ਮਹਾਦੇਵ ਗੁਪਤਾ ਦੀ ਸ਼ਿਕਾਇਤ ’ਤੇ ਥਾਣਾ ਮੌਲੀਜਾਗਰਾਂ ਪੁਲਸ ਨੇ ਰਾਹੁਲ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ।
ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਮਹਾਦੇਵ ਗੁਪਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਸੋਮਵਾਰ ਕੰਮ ਦੀ ਭਾਲ ਵਿਚ ਸੀ। ਉਹ ਵਿਕਾਸ ਨਗਰ ਵਿਚ ਪਿੱਪਲ ਦੇ ਦਰੱਖਤ ਹੇਠਾਂ ਬੈਠ ਗਿਆ। ਇਸ ਦੌਰਾਨ ਇਕ ਨੌਜਵਾਨ ਆਇਆ ਅਤੇ ਉਸ ਤੋਂ ਬੀੜੀ ਮੰਗਣ ਲੱਗਾ। ਉਸ ਨੇ ਬੀੜੀ ਦੇਣ ਤੋਂ ਇਨਕਾਰ ਕਰ ਦਿੱਤਾ। ਨੌਜਵਾਨ ਨੇ ਜੇਬ ਵਿਚ ਹੱਥ ਪਾ ਕੇ ਬੀੜੀ ਕੱਢਣੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਰਾਹੁਲ ਨੇ ਚਾਕੂ ਕੱਢ ਕੇ ਉਸ ਦੀ ਧੌਣ ’ਤੇ ਵਾਰ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣ ਤੋਂ ਬਾਅਦ ਪੁਲਸ ਨੇ ਚਾਕੂ ਮਾਰਨ ਵਾਲੇ ਰਾਹੁਲ ਨੂੰ ਗ੍ਰਿਫ਼ਤਾਰ ਕਰ ਲਿਆ ।
ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰ ਗੁਰਦੀਪ ਤੇ ਰਾਜਵੀਰ ਦਾ ਵੱਡਾ ਕਾਰਨਾਮਾ ਆਇਆ ਸਾਹਮਣੇ
NEXT STORY