ਅਬੋਹਰ (ਸੁਨੀਲ) : ਨਜ਼ਦੀਕੀ ਪਿੰਡ ਮਹਿਰਾਣਾ ਦੇ ਰਹਿਣ ਵਾਲੇ ਇੱਕ ਨੌਜਵਾਨ ’ਤੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਉਸ ਦੇ ਚਾਚੇ ਨੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਸਦੇ ਹੱਥ ਦੀਆਂ ਦੋ ਉਂਗਲਾਂ ਵੱਢੀਆਂ ਗਈਆਂ। ਜ਼ਖਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਇਲਾਜ ਅਧੀਨ ਪਵਨ ਪੁੱਤਰ ਸੁਰਿੰਦਰ ਕੁਮਾਰ ਉਮਰ ਕਰੀਬ 29 ਸਾਲ ਨੇ ਦੱਸਿਆ ਕਿ ਉਸ ਦੇ ਦਾਦੇ ਨੇ ਉਸ ਦੇ ਪਿਤਾ ਅਤੇ ਚਾਚੇ ਵਿਨੋਦ ਨੂੰ ਜ਼ਮੀਨ ਦੀ ਵੰਡ ਕੀਤੀ ਸੀ ਤਾਂ ਜ਼ਮੀਨ ਦਾ ਖ਼ਾਲਾ ਉਸ ਦੇ ਹਿੱਸੇ ਆਇਆ ਸੀ। ਬੀਤੀ ਦੁਪਹਿਰ ਜਦੋਂ ਉਹ ਖੇਤ ਨੂੰ ਪਾਣੀ ਲਗਾ ਰਿਹਾ ਸੀ ਤਾਂ ਜ਼ਮੀਨੀ ਝਗੜੇ ਨੂੰ ਲੈ ਕੇ ਉਸ ਦੇ ਚਾਚੇ ਵਿਨੋਦ ਨੇ ਉਸ ਨਾਲ ਦੁਰਵਿਵਹਾਰ ਕੀਤਾ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੇ ਚਾਚੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ’ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ।
ਜਿਸ ਕਾਰਨ ਉਸ ਦੇ ਹੱਥ ਦੀਆਂ ਦੋ ਉਂਗਲਾਂ ਵੱਢੀਆਂ ਗਈਆਂ। ਇਸ ਨਾਲ ਉਹ ਲਹੂ-ਲੁਹਾਨ ਹੋ ਗਿਆ, ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ।
ਰਾਜਪਾਲ ਪੁਰੋਹਿਤ ਨੇ ਜਲੰਧਰ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਹੀਆਂ ਅਹਿਮ ਗੱਲਾਂ
NEXT STORY