ਫਾਜ਼ਿਲਕਾ (ਸੁਨੀਲ) : ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਨੇੜੇ ਇਕ ਨੌਜਵਾਨ ਨਾਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਜਨਵਰੀ ਨੂੰ ਉਹ ਆਪਣੇ ਵ੍ਹੀਕਲਾਂ 'ਤੇ ਮੇਲਾ ਦੇਖਣ ਗਏ ਸਨ ਅਤੇ ਘਰ ਵਾਪਸ ਪਰਤ ਰਹੇ ਸਨ। ਇਸ ਦੌਰਾਨ ਰਾਹ 'ਚ ਕੁੱਝ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਲੁੱਟ ਦੀ ਨੀਅਤ ਨਾਲ ਉਨ੍ਹਾਂ ਦੇ ਵ੍ਹੀਕਲ ਭੰਨ੍ਹ ਦਿੱਤੇ।
ਉਕਤ ਲੋਕ ਕਰੀਬ 7300 ਰੁਪਏ ਦੀ ਨਕਦੀ ਉਨ੍ਹਾਂ ਕੋਲੋਂ ਲੁੱਟ ਕੇ ਫ਼ਰਾਰ ਹੋ ਗਏ, ਜਦੋਂ ਕਿ ਉਨ੍ਹਾਂ ਨੇ ਪੰਪ 'ਤੇ ਭੱਜ ਕੇ ਜਾਨ ਬਚਾਈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਵੀ ਦਿੱਤੀ ਗਈ। ਪੁਲਸ ਸ਼ਿਕਾਇਤ ਤੋਂ ਬਾਅਦ ਦੋਸ਼ੀਆਂ ਵਲੋਂ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੂੰ ਰਾਜ਼ੀਨਾਮਾ ਕਰਨ ਦੇ ਨਾਂ 'ਤੇ ਬੁਲਾਇਆ ਗਿਆ। ਦੋਸ਼ੀਆਂ ਨੇ ਉਸ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਹ ਵੀ ਇਸ ਸਮੇਂ ਸਰਕਾਰੀ ਹਸਪਤਾਲ 'ਚ ਦਾਖ਼ਲ ਹੈ। ਫਿਲਹਾਲ ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਦਾ ਵੱਡਾ ਉਪਰਾਲਾ: 33 ਮਹੀਨਿਆਂ 'ਚ ਨੌਜਵਾਨਾਂ ਨੂੰ ਦਿੱਤੀਆਂ 50 ਹਜ਼ਾਰ ਨੌਕਰੀਆਂ
NEXT STORY