ਅਬੋਹਰ (ਸੁਨੀਲ) : ਸ਼ਹਿਰ ’ਚ ਕਾਫੀ ਸਮੇਂ ਤੋਂ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਜਿਸ ਕਾਰਨ ਪਾਰਕ ’ਚ ਸੈਰ ਕਰ ਰਹੇ ਨੌਜਵਾਨਾਂ ’ਚੋਂ ਇਕ ’ਤੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਢਾਣੀ ਕੜਕਾ ਸਿੰਘ ਦੇ ਵਸਨੀਕ ਵਰਿਆਮ ਸਿੰਘ ਜੋ ਕਿ ਇਲਾਜ ਅਧੀਨ ਹੈ, ਨੇ ਦੱਸਿਆ ਕਿ ਉਹ ਅਤੇ ਉਸ ਦੇ ਦੋ ਦੋਸਤ ਪਾਰਕ ’ਚ ਜਾ ਰਹੇ ਸਨ ਜਦੋਂ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਉਸ ਦੇ ਇਕ ਦੋਸਤ ਨੂੰ ਥੱਪੜ ਮਾਰ ਦਿੱਤਾ।
ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਫੜ੍ਹ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਫਿਰ ਭੱਜ ਗਏ। ਇਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਨੌਜਵਾਨ ਦੇ ਸਿਰ ਅਤੇ ਹੱਥ ’ਤੇ ਗੰਭੀਰ ਸੱਟਾਂ ਲੱਗੀਆਂ ਹਨ ਜਦੋਂ ਕਿ ਸਰੀਰ ਦੇ ਹੋਰ ਹਿੱਸਿਆਂ ’ਤੇ ਵੀ ਜ਼ਖਮ ਹਨ। ਸੂਚਨਾ ਮਿਲਦੇ ਹੀ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ ਅਤੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਰੈਫਰ ਕਰਨ ’ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਡਾਕਟਰਾਂ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਸਿਟੀ ਪੁਲਸ ਸਟੇਸ਼ਨ ਨੰਬਰ 1 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰ ਲਿਆ।
ਅਲ੍ਹੜ ਕੁੜੀ ਨਾਲ ਵਿਆਹ ਕਰਵਾਉਣ ਦੇ ਚੱਕਰ 'ਚ ਮੁੰਡੇ ਨੇ ਕੀਤਾ ਵੱਡਾ ਕਾਂਡ, ਸੁਣ ਉਡਣਗੇ ਹੋਸ਼
NEXT STORY