ਜਲਾਲਾਬਾਦ (ਜਤਿੰਦਰ,ਨਿਖੰਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ 'ਤੇ ਆਏ ਦਿਨੀਂ ਲੋਕਾਂ ਵੱਲੋਂ ਹਮਲਾ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਥਾਣਾ ਸਿਟੀ ਅੰਦਰ ਪੈਂਦੇ ਪਿੰਡ ਕਮਰੇ ਵਾਲਾ ਰੋਡ ਵਿਖੇ ਪੰਜਾਬ ਪੁਲਸ ਦੇ ਹੌਲਦਾਰ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਕੋਲੋਂ 2 ਹਜ਼ਾਰ ਰੁਪਏ ਦੀ ਨਗਦੀ ਅਤੇ ਇੱਕ ਸੋਨੇ ਦੀ ਸ਼ਾਪ ਚੋਰੀ ਕਰਨ ਦੇ ਦੋਸ਼ ਅਧੀਨ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ 6 ਵਿਅਕਤੀਆਂ ਦੇ ਨਾਲ 3 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਦੇ ਏ. ਐੱਸ. ਆਈ ਪਰਮਜੀਤ ਸਿੰਘ ਨੂੰ ਦਿੱਤੇ ਬਿਆਨਾਂ 'ਚ ਪੰਜਾਬ ਪੁਲਸ ਦੇ ਹੌਲਦਾਰ ਫ਼ੌਜਾ ਸਿੰਘ ਨੇ ਦੱਸਿਆ ਕਿ ਉਹ 14 ਮਈ ਦੀ ਰਾਤ ਨੂੰ ਡਿਊਟੀ ਕਰ ਕੇ ਆਪਣੇ ਪਿੰਡ ਕਮਰੇ ਵਾਲਾ ਨੂੰ ਜਾ ਰਿਹਾ ਸੀ ਤਾਂ ਰਸਤੇ 'ਚ ਉਸ ਨੂੰ ਕੁੱਝ ਵਿਅਕਤੀਆਂ ਨੇ ਰੋਕ ਕੇ ਉਸ ਦੇ ਨਾਲ ਕੁੱਟਮਾਰ ਕੀਤੀ ਅਤੇ 2 ਹਜ਼ਾਰ ਰੁਪਏ ਦੀ ਨਗਦੀ ਵੀ ਵਿਅਕਤੀ ਨਾਲ ਲੈ ਗਏ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਜਿਸ ਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਜਸਵੀਰ ਸਿੰਘ ਊਰਫ ਰੌਣਕੀ ਪੁੱਤਰ ਲੇਖ ਸਿੰਘ, ਸੋਨੂੰ ਪੁੱਤਰ ਲੇਖ ਰਾਜ ਵਾਸੀ ਝੁੱਗੇ ਕੰਨਲ਼ਾ ਵਾਲੇ, ਮਨਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਕਮਰੇ ਵਾਲਾ, ਗੁਰਨਾਮ ਸਿੰਘ ਪੁੱਤਰ ਠਾਕਰ ਸਿੰਘ ਵਾਸੀ ਟਿਵਾਣਾ ਕਲਾਂ, ਰਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਟਿਵਾਣਾ ਕਲਾਂ ਸਣੇ 3 ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 71 ਅਧੀਨ ਧਾਰਾ 379ਬੀ, 341, 323, 148,149 ਆਈ. ਪੀ. ਸੀ. ਦੀ ਧਾਰਾ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਕਮਰੇ ਵਾਲਾ, ਗੁਰਨਾਮ ਸਿੰਘ ਅਤੇ ਰਜਿੰਦਰ ਸਿੰਘ ਵਾਸੀਆਨ ਟਿਵਾਣਾ ਕਲਾਂ ਨੂੰ ਗ੍ਰਿਫ਼ਤਾਰ ਕਰ ਕੇ ਬਾਕੀ ਦੋਸ਼ੀਆਂ ਦੀ ਖੋਜ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੱਡੀ ਖਬਰ, ਕੋਰੋਨਾ ਮੁਕਤ ਹੋਇਆ ਫਿਰੋਜ਼ਪੁਰ
NEXT STORY