ਲੁਧਿਆਣਾ (ਗੌਤਮ)- ਥਾਣਾ ਮਾਡਲ ਟਾਊਨ ਦੀ ਪੁਲਸ ਨੇ ਦੋ ਸਕੇ ਭਰਾਵਾਂ ’ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਅਤੇ ਉਨ੍ਹਾਂ ਦਾ ਮੋਬਾਇਲ ਖੋਹਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਸ ਨੇ ਇੰਦਰਾ ਨਗਰ ਦੇ ਰਹਿਣ ਵਾਲੇ ਰਾਹੁਲ ਕੁਮਾਰ ਦੇ ਬਿਆਨਾਂ ’ਤੇ ਅਮਨ, ਸੱਗੂ, ਰਾਜੂ, ਕਿੱਕੀ, ਦਵਿੰਦਰ, ਗੋਲਡੀ, ਰਾਜੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਰਾਹੁਲ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਭਰਾ ਸੁਮਿਤ ਕੁਝ ਦਿਨ ਪਹਿਲਾਂ ਜਿੰਮ ਤੋਂ ਵਾਪਸ ਆ ਰਿਹਾ ਸੀ ਤਾਂ ਉਕਤ ਦੋਸ਼ੀ ਅਮਨ ਨੇ ਉਸ ਦੇ ਭਰਾ ਸੁਮਿਤ ਨੂੰ ਆਪਣੀ ਐਕਟਿਵਾ ਨਾਲ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਅਗਲੇ ਦਿਨ ਜਦੋਂ ਉਹ ਆਪਣੇ ਘਰ ਨੇੜੇ ਸਥਿਤ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਜਾ ਰਿਹਾ ਸੀ ਤਾਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਉਕਤ ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਸੱਜੇ ਹੱਥ ਦੇ ਅੰਗੂਠੇ ਦੇ ਨਾਲ ਦੀਆਂ ਦੋ ਉਂਗਲਾਂ ਕੱਟੀਆਂ ਗਈਆਂ। ਜਦੋਂ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਨੂੰ ਵਲੂੰਧਰਣ ਵਾਲੀ ਘਟਨਾ, 2 ਮਾਸੂਮਾਂ ਨੂੰ ਆਵਾਰਾ ਕੁੱਤਿਆਂ ਨੇ ਬਣਾਇਆ ਨਿਸ਼ਾਨਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਮ. ਪੀ. ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਕਾਂਗਰਸੀਆਂ ਨੂੰ ਅਦਾਲਤ ਵਲੋਂ ਵੱਡੀ ਰਾਹਤ
NEXT STORY