ਅੰਮ੍ਰਿਤਸਰ- ਅੰਮ੍ਰਿਤਸਰ ਦੇ ਇੰਦਰਾ ਕਲੋਨੀ ਇਲਾਕੇ 'ਚ ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚਲਦੇ ਕੁੱਝ ਵਿਅਕਤੀਆਂ ਵੱਲੋਂ ਘਰ 'ਚ ਭੰਨਤੋੜ ਕੀਤੀ ਗਈ। ਇੰਨਾ ਹੀ ਨਹੀਂ ਵਿਅਕਤੀ ਵੱਲੋਂ ਬਾਅਦ 'ਚ ਘਰ ਨੂੰ ਅੱਗ ਵੀ ਲਗਾਈ ਗਈ। ਇਸ ਦੌਰਾਨ ਘਰ 'ਚ ਦੋ ਔਰਤਾਂ ਅਤੇ ਇਕ ਬੱਚਾ ਮੌਜੂਦ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਕਿ 30 ਤੋਂ 40 ਵਿਅਕਤੀਆਂ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਪਹਿਲਾ ਸਾਰੇ ਸਾਮਾਨ ਦੀ ਭੰਨਤੋੜ ਕੀਤੀ ਗਈ ਅਤੇ ਉਸ ਤੋਂ ਬਾਅਦ ਘਰ ਨੂੰ ਅੱਗ ਲਗਾ ਦਿੱਤੀ ਗਈ। ਉੱਥੇ ਹੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਘਰ ਦੀ ਛੱਤ 'ਤੇ ਭੱਜ ਕੇ ਆਪਣੀ ਜਾਨ ਬਚਾਈ ਗਈ ਹਮਲਾਵਾਰਾਂ ਦੇ ਹਮਲਾ ਕਰਨ ਉਪਰੰਤ ਘਰ ਵਿੱਚ ਦੋ ਔਰਤਾਂ ਇੱਕ ਬੱਚਾ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਘਰ 'ਚ ਇੱਕ ਔਰਤ ਗਰਭਵਤੀ ਵੀ ਸੀ ਜਿਸ ਵੱਲੋਂ ਬਹੁਤ ਹੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਮੌਕੇ 'ਤੇ ਕੋਈ ਵੀ ਫਾਇਰ ਬ੍ਰਿਗੇਡ ਦੀ ਗੱਡੀ ਨਹੀਂ ਪਹੁੰਚੀ ਅਤੇ ਮੁਹੱਲਾ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੋਈ ਵੀ ਅਪਰਾਧੀਆਂ ਤੌਰ 'ਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਕਾਲੀਆਂ ਝੰਡੀਆਂ ਨਾਲ 'ਐਮਰਜੈਂਸੀ' ਦਾ ਵਿਰੋਧ, ਥੀਏਟਰਾਂ ਅੱਗੇ ਲੋਕਾਂ ਦੀ ਭੀੜ
NEXT STORY