ਆਦਮਪੁਰ/ਅਲਾਵਲਪੁਰ (ਰਣਦੀਪ, ਬੰਗੜ) : ਅਲਾਵਲਪੁਰ ਦੇ ਇੱਕ ਨੌਜਵਾਨ 'ਤੇ ਥਾਰ ਗੱਡੀ ਵਿੱਚ ਆਏ ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ। ਕਮਿਊਨਿਟੀ ਸਿਹਤ ਕੇਂਦਰ ਆਦਮਪੁਰ ਵਿਖੇ ਇਲਾਜ ਅਧੀਨ ਅੰਕੁਸ਼ ਤਿਵਾੜੀ ਪੁੱਤਰ ਰਾਕੇਸ਼ ਤਿਵਾੜੀ ਵਾਸੀ ਮੁਹੱਲਾ ਪ੍ਰੇਮ ਨਗਰ ਵਾਰਡ ਨੰਬਰ 11 ਨੇ ਦੱਸਿਆ ਕਿ ਉਹ ਆਪਣੇ ਦੋਸਤ ਸੁਖਦੇਵ ਸਿੰਘ ਨਾਲ ਮੋਟਰਸਾਈਕਲ 'ਤੇ ਜਲੰਧਰ ਤੋਂ ਆਪਣੇ ਘਰ ਅਲਾਵਲਪੁਰ ਆ ਰਿਹਾ ਸੀ।
ਜਦੋਂ ਉਹ ਅਲਾਵਲਪੁਰ ਵਿਖੇ ਸਥਿਤ ਪੈਟਰੋਲ ਪੰਪ ਲਾਗੇ ਪਹੁੰਚਿਆ ਤਾਂ ਉੱਥੇ ਪਹਿਲਾ ਤੋਂ ਹੀ ਖੜ੍ਹੀ ਥਾਰ ਗੱਡੀ ਵਿੱਚੋਂ 2 ਵਿਅਤੀਆਂ ਨੇ ਉਸ 'ਤੇ ਚਾਰ ਗੋਲੀਆਂ ਚਲਾਈਆਂ ਜਿਨ੍ਹਾਂ ਵਿੱਚੋਂ ਇੱਕ ਗੋਲੀ ਉਸਦੇ ਹੱਥ 'ਚੋਂ ਆਰ-ਪਾਰ ਹੋ ਕੇ ਲੰਘ ਗਈ। ਉਸ ਨੂੰ ਜ਼ਖ਼ਮੀ ਕਰ ਕੇ ਗੋਲੀਆਂ ਚਲਾਉਣ ਵਾਲੇ ਹਮਲਾਵਰ ਆਪਣੀ ਥਾਰ ਗੱਡੀ ਵਿੱਚ ਮੌਕੇ ਤੋਂ ਫਰਾਰ ਹੋ ਗਏ। ਉਸਨੇ ਦੱਸਿਆ ਕਿ ਮੈਨੂੰ ਮੇਰੇ ਦੋਸਤ ਸੁਖਦੇਵ ਤੇ ਹੋਰਨਾਂ ਨੇ ਜ਼ਖਮੀ ਹਾਲਤ ਵਿੱਚ ਇਲਾਜ ਲਈ ਕਮਿਊਨਿਟੀ ਸਿਹਤ ਕੇਂਦਰ ਆਦਮਪੁਰ ਵਿਖੇ ਇਲਾਜ ਲਈ ਪਹੁੰਚਾਇਆ। ਅੰਕੁਸ਼ ਨੇ ਦੱਸਿਆ ਕਿ ਉਸ ਨੂੰ ਗੋਲੀਆਂ ਚਲਾਉਣ ਵਾਲਿਆਂ ਦੀ ਪਛਾਣ ਹੈ।
ਇਹ ਵੀ ਪੜ੍ਹੋ : ਪੰਜਾਬ : CID ਨਾਟਕ ਦੀ ਨਕਲ ਕਰਦਿਆਂ ਵਾਪਰਿਆ ਹਾਦਸਾ, ਕੁੜੀ ਦੀ ਦਰਦਨਾਕ ਮੌਤ
ਉਸਨੇ ਦੱਸਿਆ ਕਿ ਉਸ 'ਤੇ ਜਾਨਲੇਵਾ ਹਮਲਾ ਗੁਰਤੇਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰੇਰੂ ਅਤੇ ਉਸਦੇ ਸਾਥੀ ਬਾਊ ਭੱਲਾ ਵਾਸੀ ਰੇਰੂ ਨੇ ਕੀਤਾ ਹੈ। ਇਸ ਮਾਮਲੇ ਵਿੱਚ ਥਾਣਾ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਗੋਲੀਆਂ ਚਲਾਉਣ ਵਾਲਿਆਂ ਦੀ ਪਛਾਣ ਹੋ ਚੁੱਕੀ ਹੈ। ਗੋਲੀਆਂ ਚਲਾਉਣ ਦਾ ਕਾਰਨ ਅੰਕੁਸ਼ ਨਾਲ ਇਨ੍ਹਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਉਨ੍ਹਾਂ ਵੱਲੋਂ ਗੋਲੀਆਂ ਚਲਾਉਣ ਵਾਲਿਆਂ ਦੀ ਤਲਾਸ਼ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਪੁਲਸ ਦੀ ਹਿਰਾਸਤ 'ਚ ਹੋਣਗੇ। ਅੰਕੁਸ਼ ਨੂੰ ਇਲਾਜ ਲਈ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
NEXT STORY