ਸ੍ਰੀ ਅਨੰਦਪੁਰ ਸਾਹਿਬ (ਸ਼ਮਸ਼ੇਰ ਸਿੰਘ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਜਲੰਧਰ ਦੇ ਇਕ ਸੂਚਕ/ਗਵਾਹ ’ਤੇ ਡਰੋਨ ਰਾਹੀਂ ਨਿਗਰਾਨੀ ਰੱਖਣ ਅਤੇ ਉਸ ਦਾ ਕਤਲ ਕਰਨ ਦੀ ਕੋਸ਼ਿਸ਼ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਿੰਡ ਨਾਨਗਰਾਂ ਦੇ ਵਸਨੀਕ ਸੰਦੀਪ ਕੁਮਾਰ ਰਾਣਾ ਪੁੱਤਰ ਮੋਹਣ ਸਿੰਘ ਵੱਲੋਂ ਰੂਪਨਗਰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਹੈ ਕਿ ਰੂਪਨਗਰ, ਲੁਧਿਆਣਾ ਅਤੇ ਐੱਸ. ਬੀ. ਐੱਸ. ਨਗਰ ਖੇਤਰ ’ਚ ਸਰਗਰਮ ਮਾਈਨਿੰਗ ਕਿੰਗ ਬਲਜਿੰਦਰ ਸਿੰਘ ਉਰਫ਼ ਅਮਨ ਪੁੱਤਰ ਸੁਰਿੰਦਰ ਸਿੰਘ, ਵਾਸੀ ਨਿਊ ਚੰਡੀਗੜ੍ਹ ਨੇ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਸ਼ਿਕਾਇਤ ਮੁਤਾਬਕ ਬਲਜਿੰਦਰ ਸਿੰਘ ਵੱਲੋਂ ਡਰੋਨ ਰਾਹੀਂ ਨਿਗਰਾਨੀ ਕਰਕੇ ਹਮਲੇ ਦੀ ਯੋਜਨਾ ਬਣਾਈ ਗਈ ਸੀ।
ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਉਸ ਨੇ ਦੱਸਿਆ ਕਿ ਇਕ ਗੱਡੀ ’ਚ ਸਵਾਰ 4 ਤੋਂ 5 ਵਿਅਕਤੀ ਪਿੰਡ ਖੇੜਾ ਕਲਮੋਟ (ਨਾਨਗਰਾਂ) ਸਥਿਤ ਉਸ ਦੀ ਰਿਹਾਇਸ਼ ’ਤੇ ਪਹੁੰਚੇ। ਉਥੇ ਉਨ੍ਹਾਂ ਨੇ ਡਰੋਨ ਦੀ ਮਦਦ ਨਾਲ ਘਰ ਅੰਦਰ ਪਰਿਵਾਰ ਦੀ ਮੌਜੂਦਗੀ ਦੀ ਜਾਂਚ ਕੀਤੀ ਤਾਂ ਜੋ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕੇ। ਸੰਦੀਪ ਕੁਮਾਰ ਰਾਣਾ ਨੇ ਦੋਸ਼ ਲਾਇਆ ਕਿ ਇਹ ਹਮਲਾ ਇਸ ਲਈ ਕੀਤਾ ਗਿਆ ਕਿਉਂਕਿ ਉਸ ਨੇ ਬਲਜਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਗੈਰ-ਕਾਨੂੰਨੀ ਸਰਗਰਮੀਆਂ ਬਾਰੇ ਗੁਪਤ ਜਾਣਕਾਰੀ ਈ. ਡੀ. ਜਲੰਧਰ ਨੂੰ ਦਿੱਤੀ ਸੀ। ਇਸ ਜਾਣਕਾਰੀ ਦੇ ਆਧਾਰ ’ਤੇ ਹੀ ਈ. ਡੀ. ਵੱਲੋਂ ਬਲਜਿੰਦਰ ਸਿੰਘ ਦੀਆਂ ਚੱਲ-ਅਚਲ ਜਾਇਦਾਦਾਂ ਅਟੈਚ ਕੀਤੀਆਂ ਗਈਆਂ ਸਨ।
ਜਾਣਕਾਰੀ ਅਨੁਸਾਰ ਮੁਲਜ਼ਮ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਕਰੀਬ 15 ਅਪਰਾਧਿਕ ਕੇਸ ਦਰਜ ਹਨ। ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਹੈ ਕਿ ਬਲਜਿੰਦਰ ਸਿੰਘ ਨੇ ਉਸ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ 2 ਗੋਲ਼ੀਆਂ ਵੀ ਚਲਾਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਏ. ਐੱਸ. ਆਈ. ਬਲਬੀਰ ਸਿੰਘ ਅਤੇ ਤਫ਼ਤੀਸ਼ੀ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਇਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਡੇਹਲੋਂ (ਲੁਧਿਆਣਾ) ਵਿਖੇ ਈ. ਡੀ. ਦੇ ਇਕ ਹੋਰ ਗਵਾਹ ਗੁਰਮੀਤ ਸਿੰਘ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 7 ਜਨਵਰੀ ਤੱਕ ਵਿਭਾਗ ਦੀ ਵੱਡੀ ਚਿਤਾਵਨੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਅਤੇ ਡਰੱਗ ਮਨੀ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
NEXT STORY