ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀ. ਓ. ਪੀ ਆਦੀਆਂ ਦੀ ਭਾਰਤੀ ਸਰਹੱਦ 'ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ। ਇਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਇਸ ਨੂੰ ਵਾਪਸ ਭੇਜਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ. ਐੱਸ. ਐੱਫ਼. ਅਧਿਕਾਰੀਆਂ ਅਨੁਸਾਰ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਪਰੋਸਣ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਬੀ. ਐੱਸ. ਐੱਫ. ਆਦੀਆਂ ਦੀ 58 ਬਟਾਲੀਅਨ ਦੇ ਵੱਖ-ਵੱਖ ਜਵਾਨਾਂ ਨੇ ਰਾਊਂਡ ਫ਼ਾਇਰ ਕੀਤੇ। ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁੱਲ 23 ਦੇ ਕਰੀਬ ਰਾਊਂਡ ਫਾਇਰ ਕੀਤੇ ਗਏ ਅਤੇ ਇਕ ਰੌਸ਼ਨੀ ਵਾਲਾ ਗੋਲਾ ਵੀ ਦਾਗਿਆ ਗਿਆ, ਜਿਸ ਤੋਂ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤਣ ਲਈ ਮਜਬੂਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਜਬਰ-ਜ਼ਿਨਾਹ ਦੇ ਕੇਸਾਂ ਬਾਰੇ ਸਾਹਮਣੇ ਆਈ ਇਹ ਰਿਪੋਰਟ, ਅੰਕੜਿਆਂ ਨੇ ਚਿੰਤਾ 'ਚ ਪਾਏ ਲੋਕ
ਦੱਸ ਦੇਈਏ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਗਿਆ ਹੈ ਤੇ ਕਈ ਵਾਰ ਵਾਪਸ ਭੇਜਿਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦੌਰਾਂਗਲਾ ਦੇ ਐੱਸ. ਐੱਚ. ਓ. ਜਤਿੰਦਰ ਪਾਲ ਸਿੰਘ ਵੱਲੋਂ ਪੁਲਸ ਫੋਰਸ ਨਾਲ ਮੌਕੇ 'ਤੇ ਬੀ. ਐੱਸ. ਐੱਫ਼. ਨਾਲ ਸਾਂਝੇ ਤੌਰ 'ਤੇ ਇਲਾਕੇ ਅੰਦਰ ਸਰਚ ਮੁਹਿੰਮ ਸ਼ੁਰੂ ਕਰ ਦਿੱਤਾ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ਼ਕ 'ਚ ਅੰਨ੍ਹੀ ਮਾਂ ਬਣੀ ਧੀ ਦੀ ਮੌਤ ਦੀ ਵਜ੍ਹਾ! 2 ਸਾਲਾ ਮਾਸੂਮ ਨੇ ਭੇਤਭਰੀ ਹਾਲਤ 'ਚ ਤੋੜਿਆ ਦਮ
NEXT STORY