ਅਮਲੋਹ (ਗਰਗ) : ਪਿਛਲੇ ਮਹੀਨੇ ਕ੍ਰਿਸ਼ਨਾ ਕਾਲੋਨੀ ਵਿਚ ਇਕ ਰੈਸਟੋਰੈਟ ਦੇ ਬਾਹਰ ਖੜ੍ਹੇ ਵਿਅਕਤੀਆਂ ਬਲਵਿੰਦਰ ਸਿੰਘ ਅਤੇ ਜਗਮੋਹਨ ਸਿੰਘ ਉਪਰ ਗੋਲੀਆਂ ਚਲਾਉਣ ਤੋਂ ਬਾਅਦ ਜਿੱਥੇ ਅਮਲੋਹ ਪੁਲਸ ਨੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ ਤੋਂ ਬਾਅਦ ਸਾਰੇ ਆਰੋਪੀ ਅੰਡਰਗਰਾਊਂਡ ਹੋ ਗਏ ਸਨ, ਅਮਲੋਹ ਪੁਲਸ ਨੇ ਮੁਲਜ਼ਮਾਂ ਵਿਚੋਂ ਇਕ ਵਿਅਕਤੀ ਬਹਾਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਸਥਾਨਿਕ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਮਾਣਯੋਗ ਅਦਾਲਤ ਨੇ ਮੁਲਜ਼ਮ ਦਾ ਪੰਜ ਫਰਵਰੀ ਤੱਕ ਪੁਲਸ ਰਿਮਾਂਡ ਦੇ ਦਿੱਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਅਮਲੋਹ ਦੇ ਮੁਖੀ ਕੁਲਵਿਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਆਰੋਪੀਆਂ ਵੱਲੋਂ ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਪੁਲਸ ਦੇ ਉਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਜਾਂਚ ਐੱਸਪੀ ਸਪੈਸਲ ਬ੍ਰਾਂਚ ਅਮਰਜੀਤ ਸਿੰਘ ਵੱਲੋ ਕੀਤੀ ਗਈ। ਆਰੋਪੀਆਂ ਵੱਲੋਂ ਪੁਖਤਾ ਸਬੂਤ ਪੇਸ਼ ਨਾ ਕਰਨ ਤੋਂ ਬਾਅਦ ਐੱਸ. ਪੀ. ਅਮਰਜੀਤ ਸਿੰਘ ਨੇ ਆਪਣੀ ਰਿਪੋਰਟ ਵਿਚ ਮਾਮਲਾ ਸਹੀ ਪਾਏ ਜਾਣ ਦੀ ਪੁਸ਼ਟੀ ਕੀਤੀ ਹੈ, ਉਪਰੰਤ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਬਾਕੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Punjab Wrap Up : ਪੜ੍ਹੋ 3 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ
NEXT STORY