ਅੰਮ੍ਰਿਤਸਰ (ਸੰਜੀਵ)-ਚਾਚੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਗੁਰਸ਼ਰਨ ਸਿੰਘ ਸੰਨੀ ਖਿਲਾਫ ਕੇਸ ਦਰਜ ਕੀਤਾ ਹੈ। ਪੀੜਤਾ ਨੇ ਕਿਹਾ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਸ ਦੇ ਜੇਠ ਨੇ ਉਸ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਉਸ ਦੇ ਘਰ ਰਹਿ ਸਕਦੀ ਹੈ, ਇਸ ਲਈ ਉਹ ਬੱਚਿਆਂ ਨੂੰ ਲੈ ਕੇ ਉੱਥੇ ਰਹਿਣ ਲੱਗ ਪਈ।
ਇਹ ਵੀ ਪੜ੍ਹੋ- 'ਸਰਬਜੀਤ ਕੌਰ' ਤੋਂ 'ਨੂਰ ਹੁਸੈਨ' ਬਣੀ ਬੀਬੀ ਨੇ ਲਿਆ ਅਦਾਲਤ ਦਾ ਸਹਾਰਾ, ਜਤਾਈ ਇਹ ਇੱਛਾ
ਕੱਲ ਰਾਤ ਲਗਭਗ 7 ਵਜੇ ਉਹ ਰਸੋਈ ਵਿਚ ਖਾਣਾ ਬਣਾ ਰਹੀ ਸੀ ਜਦੋਂ ਉਸ ਦੇ ਜੇਠ ਦਾ ਲੜਕਾ ਉਕਤ ਮੁਲਜ਼ਮ ਅੰਦਰ ਆਇਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਲੱਗਾ। ਉਸ ਵੱਲੋਂ ਚੀਖ ਚਿਹਾੜਾ ਪਾਉਣ ’ਤੇ ਮੁਲਜ਼ਮ ਨੇ ਉਸ ਨੂੰ ਧੱਕੇ ਦੇ ਕੇ ਘਰੋਂ ਬਾਹਰ ਕੱਢ ਦਿੱਤਾ, ਜਦੋਂ ਗਲੀ ਵਿਚ ਉੱਚੀ-ਉੱਚੀ ਅਵਾਜ਼ਾਂ ਆਉਣ ਲੱਗੀਆਂ ਤਾਂ ਲੋਕ ਇਕੱਠੇ ਹੋ ਗਏ ਅਤੇ ਮੁਲਜ਼ਮ ਫਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਬ੍ਰਿਜ ਮੋਹਨ ਸੂਰੀ ਦੇ ਘਰ ਦੀ ਰੈਕੀ ਕਰਦਾ ਸ਼ੱਕੀ CCTV ਕੈਮਰੇ ’ਚ ਕੈਦ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
NEXT STORY