ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣਾ ਖੇਤਰ ਵਿੱਚ ਨਾਕਾਬੰਦੀ ਦੌਰਾਨ ਪੁਲਸ ਟੀਮ 'ਤੇ ਇਕ ਚਿੱਟੇ ਰੰਗ ਦੀ ਸਵਿੱਫਟ ਕਾਰ ਚੜ੍ਹਾ ਕੇ ਉਨ੍ਹਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਾਰ ਦਾ ਪਿੱਛਾ ਕਰਕੇ ਪਿੰਡ ਸਿੱਧਪੁਰ ਨੇੜੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ, ਜਦਕਿ ਉਸ ਦੇ ਤਿੰਨ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਏ।
ਨਾਕਾਬੰਦੀ ਦੌਰਾਨ ਵਾਪਰਿਆ ਹਾਦਸਾ
ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. , ਐੱਸ. ਆਈ. ਦਵਿੰਦਰ ਪਾਲ ਨੇ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 7 ਵਜੇ ਉਹ ਪੁਲਸ ਪਾਰਟੀ ਸਮੇਤ ਪਿੰਡ ਤੋਤੀ ਦੇ ਬੱਸ ਅੱਡੇ ਕੋਲ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਡਡਵਿੰਡੀ ਵਾਲੇ ਪਾਸੇ ਤੋਂ ਆਉਂਦੀ ਇਕ ਚਿੱਟੇ ਰੰਗ ਦੀ ਸਵਿੱਫਟ ਕਾਰ (ਨੰਬਰ PB-10-DH-3022) ਵਿਖਾਈ ਦਿੱਤੀ, ਜਿਸ 'ਚ ਚਾਰ ਨੌਜਵਾਨ ਸਵਾਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਜਾਨ ਬਚਾਉਣ ਲਈ ਪੁਲਸ ਮੁਲਾਜ਼ਮਾਂ ਨੇ ਮਾਰੀ ਛਾਲ
ਜਦੋਂ ਪੁਲਸ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਗੱਡੀ ਦੀ ਰਫ਼ਤਾਰ ਵਧਾ ਦਿੱਤੀ ਅਤੇ ਪੁਲਸ ਮੁਲਾਜ਼ਮਾਂ 'ਤੇ ਗੱਡੀ ਚੜ੍ਹਾਉਣ ਦੀ ਕਥਿਤ ਕੋਸ਼ਿਸ਼ ਕੀਤੀ। ਐੱਸ. ਐੱਚ. ਓ. ਦਵਿੰਦਰ ਪਾਲ ਨੇ ਇਕ ਪਾਸੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਉੱਥੇ ਮੌਜੂਦ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ, ਕਾਂਸਟੇਬਲ ਮਨਪ੍ਰੀਤ ਸਿੰਘ ਅਤੇ ਮੁਨੀਸ਼ ਨੇ ਵੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਉਨ੍ਹਾਂ 'ਤੇ ਵੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ ਮਾਮਲਾ
ਪਿੱਛਾ ਕਰਕੇ ਇੱਕ ਮੁਲਜ਼ਮ ਕਾਬੂ
ਇਸ ਤੋਂ ਬਾਅਦ ਕਾਰ ਚਾਲਕ ਨੇ ਗੱਡੀ ਪਿੱਛੇ ਮੋੜੀ ਅਤੇ ਡਡਵਿੰਡੀ ਵੱਲ ਫਰਾਰ ਹੋ ਗਿਆ। ਪੁਲਸ ਨੇ ਤੁਰੰਤ ਕਾਰ ਦਾ ਪਿੱਛਾ ਕੀਤਾ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਨਾਕਾਬੰਦੀਆਂ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਅਲਰਟ ਕਰ ਦਿੱਤਾ। ਕਾਰ ਨੂੰ ਪਿੰਡ ਸਿੱਧਪੁਰ ਦੇ ਨੇੜੇ ਘੇਰ ਕੇ ਰੋਕ ਲਿਆ ਗਿਆ। ਪੁਲਸ ਨੇ ਕਾਰ ਸਣੇ ਇਕ ਮੁਲਜ਼ਮ ਵਿਸ਼ਾਲ ਪੁੱਤਰ ਬਲਵਿੰਦਰ ਵਾਸੀ ਸੁੰਦਰ ਨਗਰ ਕਪੂਰਥਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਉਸ ਦੇ ਤਿੰਨ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਦੀ ਭਾਲ ਵਿੱਚ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
NEXT STORY