ਪੱਟੀ (ਪਾਠਕ)- ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਦੇ ਬਾਵਜੂਦ ਪੱਟੀ ਦੇ ਬਾਂਸ ਬਾਜ਼ਾਰ ’ਚ ਦੁਪਹਿਰ ਇਕ ਨੌਜਵਾਨ ਵੱਲੋਂ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨਦਾਰ ਵੱਲੋਂ ਸਮੇਂ ਸਿਰ ਦਰਵਾਜ਼ਾ ਨਾ ਖੋਲ੍ਹਣ ਅਤੇ ਰੌਲਾ ਪਾਉਣ ਕਾਰਨ ਮੁਲਜ਼ਮ ਆਪਣੇ ਮਨਸੂਬਿਆਂ ’ਚ ਕਾਮਯਾਬ ਨਹੀਂ ਹੋ ਸਕਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨਦਾਰ ਤਜਿੰਦਰ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਬਾਂਸ ਬਾਜ਼ਾਰ ’ਚ ਸੁਨਿਆਰੇ ਦੀ ਦੁਕਾਨ ਕਰਦਾ ਹੈ। ਦੁਪਹਿਰ ਕਰੀਬ 3:25 ਵਜੇ ਇਕ ਨੌਜਵਾਨ ਉਸ ਦੀ ਦੁਕਾਨ ਦੇ ਬਾਹਰ ਆਇਆ। ਉਸ ਸਮੇਂ ਦੁਕਾਨ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਨੌਜਵਾਨ ਨੇ ਪਿਸਤੌਲ ਦਿਖਾ ਕੇ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ, ਪ੍ਰੇਮਿਕਾ ਨੇ ਮਿੰਟਾਂ 'ਚ ਘਰ ਕਰ'ਤਾ ਤਬਾਹ
ਰੌਲਾ ਸੁਣ ਕੇ ਨੇੜਲੇ ਦੁਕਾਨਦਾਰ ਇਕੱਠੇ ਹੋ ਗਏ, ਜਿਸ ਨੂੰ ਦੇਖ ਕੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਦੁਕਾਨਦਾਰ ਨੇ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਦਰਵਾਜ਼ਾ ਖੁੱਲ੍ਹ ਜਾਂਦਾ ਤਾਂ ਉਸ ਦਾ ਵੱਡਾ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਪੱਟੀ ਦੇ ਮੁਖੀ ਵਿਪਨ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੁਕਾਨਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਬਾਜ਼ਾਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਰਾਹੀਂ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ ਵਾਲੇ ਨੌਜਵਾਨ ਨੂੰ ਲੱਗੀ ਗੋਲੀ
ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ ਟੈਂਡਰ ਲਈ ਨਿਯਮ
NEXT STORY