ਜਲੰਧਰ (ਵਰੁਣ, ਸੋਨੂੰ)– ਜਲੰਧਰ ਸ਼ਹਿਰ ਵਿਚ ਨਗਰ ਕੀਰਤਨ ਤੋਂ ਪਹਿਲਾਂ ਲਗਾਏ ਗਏ ਬੋਰਡ ਪਾੜੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਧਾਰਮਿਕ ਬੋਰਡ ਪਾੜਦੇ ਹੋਏ ਮੁਲਜ਼ਮ ਨੂੰ ਲੋਕਾਂ ਨੇ ਕਾਬੂ ਵੀ ਕਰ ਲਿਆ, ਜਿਸ ਤੋਂ ਬਾਅਦ ਸਿੱਖ ਅਤੇ ਹਿੰਦੂ ਸਮਾਜ ਦੇ ਲੋਕਾਂ ਨੇ ਵਿਰੋਧ ਕਰਦੇ ਹੋਏ ਥਾਣਾ ਨੰਬਰ 3 ਘੇਰ ਲਿਆ। ਪੁਲਸ ਨੇ ਵੀ ਤੁਰੰਤ ਹਰਕਤ ਵਿਚ ਆਉਂਦਿਆਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਕਾਂਗਰਸ ਦੇ ਕੌਂਸਲਰ ਸ਼ੈਰੀ ਚੱਢਾ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਲਗਾਤਾਰ ਧਾਰਮਿਕ ਬੋਰਡ ਜਾਂ ਤਾਂ ਚੋਰੀ ਹੋ ਰਹੇ ਸਨ ਅਤੇ ਜਾਂ ਫਿਰ ਉਨ੍ਹਾਂ ਨੂੰ ਪਾੜਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਬੁੱਧਵਾਰ ਦੇਰ ਰਾਤ ਦੋਮੋਰੀਆ ਪੁਲ ਕੋਲ ਇਕ ਵਿਅਕਤੀ ਨੂੰ ਪੋਸਟਰ ਪਾੜਦੇ ਹੋਏ ਮੌਕੇ ’ਤੇ ਹੀ ਫੜ ਲਿਆ ਗਿਆ। ਫੜੇ ਗਏ ਨੌਜਵਾਨ ਨੇ ਆਪਣਾ ਨਾਂ ਪ੍ਰਦੀਪ ਕੁਮਾਰ ਦੱਸਿਆ, ਜੋ ਬਿਹਾਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਚੱਲੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ, ਸਹਿਮੇ ਲੋਕ

ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ਨੂੰ ਇਕ ਵਿਅਕਤੀ ਨੇ ਦੋਮੋਰੀਆ ਪੁਲ ਇਲਾਕੇ ਵਿਚ ਲੱਗੇ ਬੋਰਡ ਅਤੇ ਪੋਸਟਰ ਪਾੜਨ ਲਈ ਕਿਹਾ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿੱਖ ਅਤੇ ਹਿੰਦੂ ਸੰਗਠਨਾਂ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ, ਜਿਥੇ ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਵਿਰੋਧ ਕਰ ਰਹੇ ਲੋਕਾਂ ਨੇ ਪ੍ਰਿੰਟਿੰਗ ਵਾਲੇ ਨੂੰ ਫੋਨ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉਸ ਦਾ ਮੋਬਾਇਲ ਬੰਦ ਸੀ। ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਨਗਰ ਕੀਰਤਨ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਇਲਾਕਿਆਂ ਵਿਚ ਸੂਚਨਾ ਬੋਰਡ ਅਤੇ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਵਿਚੋਂ ਲਗਭਗ 22 ਪੋਸਟਰ ਪਾੜੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਨਾ ਹੋਈ ਤਾਂ ਵੱਡਾ ਐਕਸ਼ਨ ਲਿਆ ਜਾਵੇਗਾ। ਓਧਰ ਥਾਣਾ ਨੰਬਰ 3 ਵਿਚ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੀ ਕਸਟਡੀ ਵਿਚ ਇਕ ਮੁਲਜ਼ਮ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 5 ਜ਼ੋਨਾਂ 'ਚ ਵੰਡਿਆ ਗਿਆ ਪੰਜਾਬ! 7 ਜਨਵਰੀ ਤੋਂ 25 ਜਨਵਰੀ ਤੱਕ ਚੱਲੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰੀਖਿਆ ਦੇਣ ਲਈ ਸਕੂਲ ਗਿਆ ਵਿਦਿਆਰਥੀ ਅਗਵਾ!
NEXT STORY