ਵੈੱਬ ਡੈਸਕ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਚ ਦੀ ਆਵਾਜ਼ ਉਠਾਉਣ ਵਾਲਿਆਂ ਨੂੰ ਚੁੱਪ ਕਰਵਾਇਆ ਜਾ ਰਿਹਾ ਹੈ। ਪੰਜਾਬ ਕੇਸਰੀ ਵਰਗੇ ਵੱਡੇ ਅਤੇ ਸਤਿਕਾਰਤ ਮੀਡੀਆ ਅਦਾਰੇ ਨੂੰ ਨਿਸ਼ਾਨਾ ਬਣਾਉਣਾ ਇਹ ਸਾਬਤ ਕਰਦਾ ਹੈ ਕਿ ਮੌਜੂਦਾ ਸਰਕਾਰ ਕਿੰਨੀ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਵੀ ਪੱਤਰਕਾਰਾਂ 'ਤੇ ਦਬਾਅ ਪਾਇਆ ਜਾਂਦਾ ਹੈ ਜਾਂ ਉਨ੍ਹਾਂ ਨੂੰ ਧਮਕਾਇਆ ਜਾਂਦਾ ਹੈ, ਤਾਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸਰਕਾਰ ਸਵਾਲਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਰਾਜਨੀਤਿਕ ਬਦਲਾਖੋਰੀ (witch-hunt) ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਪੱਤਰਕਾਰਾਂ ਵਿਰੁੱਧ ਇਸ ਕਾਰਵਾਈ ਨੂੰ ਤੁਰੰਤ ਬੰਦ ਕਰਨ। ਇਸ ਘਟਨਾ ਨੇ ਪ੍ਰੈੱਸ ਦੀ ਆਜ਼ਾਦੀ 'ਤੇ ਸਰਕਾਰੀ ਦਬਾਅ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਪੰਜਾਬ 'ਚ ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ', ਰਾਜਪਾਲ ਨਾਲ ਮੁਲਾਕਾਤ ਮਗਰੋਂ 'ਆਪ' 'ਤੇ ਵਰ੍ਹਿਆ ਅਕਾਲੀ ਦਲ
NEXT STORY