ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਅਹੁਦਾ ਸੰਭਾਲਦੇ ਹੀ ਸਰਕਾਰੀ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਆਪਣੇ ਅਧੀਨ ਆਉਂਦੇ ਵਿਭਾਗਾਂ ਦੇ ਦਫ਼ਤਰਾਂ ’ਚ ਮੁਲਾਜ਼ਮਾਂ ਦੀ ਹਾਜ਼ਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ। ਮੁੱਖ ਮੰਤਰੀ ਦੀ ਇਸ ਘੁਰਕੀ ਦਾ ਅਸਰ ਮਾਛੀਵਾੜਾ ਇਲਾਕੇ ਵਿਚ ਸਾਫ਼ ਦੇਖਣ ਨੂੰ ਮਿਲਿਆ, ਜਿੱਥੇ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਵਲੋਂ ਅੱਜ ਵੱਖ-ਵੱਖ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਗਈ।
ਇਹ ਵੀ ਪੜ੍ਹੋ : ਓ. ਪੀ. ਸੋਨੀ ਨੂੰ ਵਧਾਈ ਦੇਣ ਪੁੱਜੇ 'ਪ੍ਰਤਾਪ ਸਿੰਘ ਬਾਜਵਾ', ਕਾਂਗਰਸੀ ਆਗੂਆਂ ਨੂੰ ਕੀਤੀ ਖ਼ਾਸ ਅਪੀਲ
ਨਾਇਬ ਤਹਿਸੀਲਦਾਰ ਵੱਲੋਂ ਅੱਜ ਸੇਵਾ ਕੇਂਦਰ ਜਾ ਕੇ ਡਿਊਟੀ ਕਰ ਰਹੇ ਮੁਲਾਜ਼ਮਾਂ ਦੀ ਹਾਜ਼ਰੀ ਦੀ ਜਾਂਚ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ। ਇਸ ਤੋਂ ਇਲਾਵਾ ਨਾਇਬ ਤਹਿਸੀਲਦਾਰ ਪੱਬੀ ਵਲੋਂ ਪਟਵਾਰਖਾਨੇ ਜਾ ਕੇ ਪਟਵਾਰੀਆਂ ਦੀ ਵੀ ਹਾਜ਼ਰੀ ਚੈੱਕ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਉਪ ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਸ਼ਾਮਲ ਸਨ ਚਾਰ ਹਿੰਦੂ ਮੰਤਰੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਦਫ਼ਤਰਾਂ ’ਚ ਮੁਲਾਜ਼ਮਾਂ ਦੀ ਚੈਕਿੰਗ ਜਾਰੀ ਰਹੇਗੀ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਦਫ਼ਤਰ ’ਚ ਕੰਮ ਕਰਵਾਉਣ ਸਮੇਂ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਪ੍ਰਸਾਸ਼ਨਿਕ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 9 IAS ਤੇ 2 PCS ਅਫ਼ਸਰਾਂ ਦੇ ਤਬਾਦਲੇ, ਮੋਹਾਲੀ ਦਾ ਡਿਪਟੀ ਕਮਿਸ਼ਨਰ ਵੀ ਬਦਲਿਆ
ਮੁੱਖ ਮੰਤਰੀ ਦੀ ਘੁਰਕੀ ਤੋਂ ਬਾਅਦ ਅੱਜ ਸਾਰੇ ਮੁਲਾਜ਼ਮ 9 ਵਜੇ ਹੀ ਦਫ਼ਤਰਾਂ ’ਚ ਪੁੱਜ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਾਂਗਰਸ ’ਚ ਆਏ ਸਿਆਸੀ ਭੂਚਾਲ ਨੇ ਗੁਰਦਾਸਪੁਰ ’ਚ ਮੁੜ ਪੈਦਾ ਕੀਤੀ ‘ਕਿਤੇ ਖੁਸ਼ੀ, ਕਿਤੇ ਗਮ’ ਵਾਲੀ ਸਥਿਤੀ
NEXT STORY