ਜਲੰਧਰ (ਚੋਪੜਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਦਾ ਅਸਰ ਰੀਜਨਲ ਟਰਾਂਸਪੋਰਟ ਦਫ਼ਤਰ ਅਧੀਨ ਆਉਂਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਨੇੜੇ ਬੱਸ ਸਟੈਂਡ ’ਤੇ ਵੀ ਲਗਾਤਾਰ ਬਣਿਆ ਹੋਇਆ ਹੈ। ਟੈਸਟ ਸੈਂਟਰ ਬੁੱਧਵਾਰ ਨੂੰ ਵੀ ਬੰਦ ਰਿਹਾ। ਡਰਾਈਵਿੰਗ ਲਾਇਸੈਂਸ ਬਣਵਾਉਣ ਅਤੇ ਟੈਸਟ ਦੇਣ ਲਈ ਪਹਿਲਾਂ ਤੋਂ ਆਨਲਾਈਨ ਅਪੁਆਇੰਟਮੈਂਟ ਲੈ ਕੇ ਪਹੁੰਚੇ ਸੈਂਕੜੇ ਬਿਨੈਕਾਰਾਂ ਨੂੰ ਸੈਂਟਰ ਬੰਦ ਹੋਣ ਕਾਰਨ ਨਿਰਾਸ਼ ਹੋ ਕੇ ਪਰਤਣਾ ਪਿਆ। ਜ਼ਿਕਰਯੋਗ ਹੈ ਕਿ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਸੈਂਟਰ 'ਚ ਪਹੁੰਚਦੇ ਹਨ। ਇਹ ਬਿਨੈਕਾਰ ਨਿਰਧਾਰਿਤ ਪ੍ਰਕਿਰਿਆ ਤਹਿਤ ਆਨਲਾਈਨ ਅਪੁਆਇੰਟਮੈਂਟ ਹਾਸਲ ਕਰਦੇ ਹਨ ਅਤੇ ਤੈਅ ਤਾਰੀਖ਼ 'ਤੇ ਡਰਾਈਵਿੰਗ ਟੈਸਟ ਦੇਣ ਲਈ ਸੈਂਟਰ ਪਹੁੰਚਦੇ ਹਨ ਪਰ ਪਿਛਲੇ ਕਈ ਦਿਨਾਂ ਤੋਂ ਜਾਰੀ ਹੜਤਾਲ ਕਾਰਨ ਸੈਂਟਰ ਵਿਚ ਕੰਮਕਾਜ ਬੰਦ ਹੋਣ ਕਰਕੇ ਇਨ੍ਹਾਂ ਲੋਕਾਂ ਦੀ ਅਪੁਆਇੰਟਮੈਂਟ ਵੀ ਬੇਕਾਰ ਹੁੰਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
ਬਿਨੈਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਨਲਾਈਨ ਪ੍ਰਕਿਰਿਆ ਤਹਿਤ ਅਪੁਆਇੰਟਮੈਂਟ ਲੈਣ ਤੋਂ ਬਾਅਦ ਆਪਣੀ ਸੁਵਿਧਾ ਅਨੁਸਾਰ ਸਮਾਂ ਨਿਰਧਾਰਿਤ ਕੀਤਾ ਸੀ। ਕਈ ਲੋਕਾਂ ਨੇ ਕੰਮ ਤੋਂ ਛੁੱਟੀ ਲੈ ਕੇ ਅਤੇ ਦੂਰ-ਦੁਰਾਡੇ ਤੋਂ ਪਹੁੰਚ ਕੇ ਸੈਂਟਰ ਦਾ ਰੁਖ ਕੀਤਾ, ਪਰ ਇਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਸੈਂਟਰ ਬੰਦ ਮਿਲਿਆ।
ਬਿਨੈਕਾਰਾਂ ਮੁਤਾਬਕ ਜੇਕਰ ਹੜਤਾਲ ਕਾਰਨ ਉਨ੍ਹਾਂ ਦਾ ਡਰਾਈਵਿੰਗ ਟੈਸਟ ਨਹੀਂ ਹੋ ਸਕਿਆ ਤਾਂ ਉਨ੍ਹਾਂ ਨੂੰ ਦੋਬਾਰਾ ਆਨਲਾਈਨ ਅਪੁਆਇੰਟਮੈਂਟ ਲੈਣ ਦੀ ਪ੍ਰਕਿਰਿਆ ਵਿਚੋਂ ਲੰਘਣਾ ਪਵੇਗਾ। ਇਸ ਨਾਲ ਨਾ ਸਿਰਫ਼ ਉਨ੍ਹਾਂ ਦਾ ਸਮਾਂ ਅਤੇ ਪੈਸਾ ਬਰਬਾਦ ਹੋਵੇਗਾ, ਸਗੋਂ ਲਾਇਸੈਂਸ ਬਣਨ ਦੀ ਪ੍ਰਕਿਰਿਆ ਵੀ ਹੋਰ ਲੰਮੀ ਹੋ ਜਾਵੇਗੀ।
ਸੈਂਟਰ ਦੇ ਬਾਹਰ ਪ੍ਰੇਸ਼ਾਨ ਲੋਕਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ, ਪਰ ਇਸ ਦਾ ਸਿੱਧਾ ਅਸਰ ਆਮ ਜਨਤਾ 'ਤੇ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਵਿਭਾਗੀ ਪ੍ਰਕਿਰਿਆ ਮੁਤਾਬਕ ਆਨਲਾਈਨ ਅਪੁਆਇੰਟਮੈਂਟ ਲਈ ਸੀ ਅਤੇ ਸਮੇਂ ’ਤੇ ਸੈਂਟਰ ਪਹੁੰਚਣਾ ਉਨ੍ਹਾਂ ਦੀ ਜ਼ਿੰਮੇਵਾਰੀ ਸੀ, ਪਰ ਸੈਂਟਰ ਬੰਦ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਮੱਸਿਆ ਸੁਣਨ ਵਾਲਾ ਕੋਈ ਨਜ਼ਰ ਨਹੀਂ ਆਇਆ।
ਇਹ ਵੀ ਪੜ੍ਹੋ: ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ ਦੌਰ ਦੇ ਸੁਣੋ ਅਣਸੁਣੇ ਕਿੱਸੇ
ਬਿਨੈਕਾਰਾਂ ਦਾ ਕਹਿਣਾ ਹੈ ਕਿ ਜੇਕਰ ਹੜਤਾਲ ਜਲਦੀ ਖ਼ਤਮ ਨਾ ਹੋਈ ਤਾਂ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਚ ਪੈਂਡਿੰਗ ਮਾਮਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਪਹਿਲਾਂ ਤੋਂ ਅਪੁਆਇੰਟਮੈਂਟ ਲੈਣ ਵਾਲੇ ਲੋਕਾਂ ਦੇ ਟੈਸਟ ਨਾ ਹੋ ਸਕਣ ਕਾਰਨ ਆਉਣ ਵਾਲੇ ਦਿਨਾਂ ਵਿਚ ਨਵੀਂ ਅਪੁਆਇੰਟਮੈਂਟ ਲੈਣ ਵਾਲਿਆਂ ਨੂੰ ਵੀ ਸਲਾਟ ਮਿਲਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਹੜਤਾਲ ਕਾਰਨ ਪ੍ਰਭਾਵਿਤ ਹੋਈ ਅਪੁਆਇੰਟਮੈਂਟ ਲਈ ਵਿਭਾਗ ਵੱਲੋਂ ਕੋਈ ਬਦਲਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਬਿਨੈਕਾਰਾਂ ਨੂੰ ਦੋਬਾਰਾ ਪੂਰੀ ਪ੍ਰਕਿਰਿਆ ਵਿਚੋਂ ਨਾ ਲੰਘਣਾ ਪਵੇ ਅਤੇ ਉਨ੍ਹਾਂ ਦੀ ਡਰਾਈਵਿੰਗ ਲਾਇਸੈਂਸ ਸਬੰਧੀ ਪ੍ਰਕਿਰਿਆ ਜਲਦੀ ਪੂਰੀ ਹੋ ਸਕੇ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
NEXT STORY