ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਪੁਲਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਜ਼ਾਬਤਾ ਫ਼ੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਸ ਜਲੰਧਰ ਦੀ ਹਦੂਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ’ਤੇ ਸਮਾਨ ਰੱਖ ਕੇ ਵੇਚਣ ਅਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 05 ਅਪ੍ਰੈਲ 2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੋਲ੍ਹੇ ਜਾਣ ਨਵੇਂ ਰਾਹ, ਮੰਤਰੀ ਅਮਨ ਅਰੋੜਾ ਨੇ ਅਫ਼ਸਰਾਂ ਨੂੰ ਦਿੱਤੇ ਇਹ ਨਿਰਦੇਸ਼
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਪੁਲਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਜਲੰਧਰ ਵਾਸੀਆਂ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹੈ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਜਲੰਧਰ ਵਾਸੀ ਹੁਣ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ’ਤੇ ਸਮਾਨ ਰੱਖ ਕੇ ਵੇਚ ਨਹੀਂ ਸਕਦੇ ਹਨ। ਇਸਦੇ ਨਾਲ ਹੀ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੀ ਵੇਚ ਨਹੀਂ ਸਕਦੇ ਹਨ। ਇਹ ਹੁਕਮ ਲਾਗੂ ਹੋ ਚੁੱਕੇ ਹਨ ਅਤੇ 05 ਅਪ੍ਰੈਲ 2024 ਤੱਕ ਲਾਗੂ ਹੀ ਰਹਿਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਪੀ. ਜੀ. ਆਈ. ਆਉਣ ਵਾਲੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੀ ਸਾਬਕਾ ਡੀ. ਐੱਸ. ਪੀ. ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ
NEXT STORY