ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਦਿੱਲੀ ਦੇ ਕਿਸਾਨ ਅੰਦੋਲਨ ਵਾਂਗੂ ਝੋਨੇ ਦੀ ਖ਼ਰੀਦ ’ਚ ਅੜਿੱਕਿਆਂ ਕਾਰਨ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਸਾਂਝੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਅੰਦੋਲਨ ਦੇ ਐਲਾਨ ਤੋਂ ਪਹਿਲਾਂ ਕਿਸਾਨ ਭਵਨ ਵਿਚ ਕਿਸਾਨ ਆਗੂ, ਆੜ੍ਹਤੀ ਅਤੇ ਸ਼ੈਲਰ ਮਾਲਕ ਇਕੱਠੇ ਹੋ ਕੇ ਸਾਂਝਾ ਮੋਰਚਾ ਖੋਲ੍ਹਣ ਦੀ ਵਿਉਂਤ ਬਣਾਈ ਹੈ। ਤਿੰਨਾਂ ਧਿਰਾਂ ਨੇ ਝੋਨੇ ਦੀ ਖ਼ਰੀਦ ਸਬੰਧੀ ਇਕ-ਦੂਜੇ ਦੀਆਂ ਮੁਸ਼ਕਲਾਂ ਨੂੰ ਸਮਝਿਆ ਅਤੇ ਰਣਨੀਤੀ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਨਵੇਂ ਉਲੀਕੇ ਪ੍ਰੋਗਰਾਮ ਤਹਿਤ ਐਤਵਾਰ ਨੂੰ ਸਮੁੱਚੇ ਪੰਜਾਬ ਵਿਚ ਸੜਕੀ ਆਵਾਜਾਈ ਤਿੰਨ ਘੰਟੇ ਲਈ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸੜਕੀ ਆਵਾਜਾਈ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਠੱਪ ਰਹੇਗੀ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਲੋਕਾਂ ਨੂੰ ਕਸ਼ਟ ਦੇਣਾ ਪੈ ਰਿਹਾ ਹੈ ਕਿਉਂਕਿ ਸਰਕਾਰਾਂ ਨੇ ਝੋਨੇ ਦੀ ਖ਼ਰੀਦ ਦੇ ਅੜਿੱਕੇ ਦੂਰ ਕਰਨ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਸਾਂਝੀ ਮੀਟਿੰਗ ਉਲੀਕੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਤੋਂ ਚਿੰਤਾ ਭਰੀ ਖ਼ਬਰ, ਵਧਣ ਲੱਗੀ ਇਹ ਖ਼ਤਰਨਾਕ ਬਿਮਾਰੀ
ਰੇਲਾਂ ਰੋਕਣ ਦਾ ਵੀ ਐਲਾਨ
ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ਦੇ ਚੱਲਦਿਆਂ ਕੱਲ੍ਹ ਨੂੰ ਪੰਜਾਬ ਭਰ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਰੇਲਾਂ ਰੋਕਣਗੇ। ਉਗਰਾਹਾਂ ਵੱਲੋਂ ਐਲਾਨ ਕਰਦਿਆਂ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਅਲੱਗ ਅਲੱਗ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਕੱਲ੍ਹ ਦੁਪਹਿਰ ਯਾਨੀ 13 ਤਾਰੀਖ਼ ਨੂੰ 12 ਵਜੇ ਤੋਂ ਲੈ ਕੇ 3 ਵਜੇ ਤੱਕ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਇਕੱਠੇ ਹੋ ਕੇ ਰੇਲਵੇ ਟਰੈਕਾਂ ਤੇ ਧਰਨਾ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਇਸ ਦਿਨ ਤੋਂ ਦਸਤਕ ਦੇ ਸਕਦੀ ਹੈ ਠੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਘਟਨਾ! ਕਾਂਗਰਸੀ ਆਗੂ ਦੀ ਗੱਡੀ 'ਤੇ ਫ਼ਾਇਰਿੰਗ
NEXT STORY