ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਪੇਪਰਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਦੂਜੀ ਤਿਮਾਹੀ ਭਾਵ ਜੁਲਾਈ ਮਹੀਨੇ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ 29 ਅਤੇ 30 ਜੁਲਾਈ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਬੋਰਡ ਦੀ ਵੈੱਬਸਾਈਟ 'ਤੇ ਪਹਿਲੀ ਜੁਲਾਈ ਨੂੰ ਹੀ ਅਪਲੋਡ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫਾਰਮ ਅਤੇ ਫ਼ੀਸ ਭਰਨ ਦੀ ਆਖ਼ਰੀ ਮਿਤੀ 18 ਜੁਲਾਈ ਅਤੇ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 21 ਜੁਲਾਈ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯੋਗ ਪਾਏ ਗਏ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ 22 ਜੁਲਾਈ ਤੱਕ ਅਪਲੋਡ ਕਰ ਦਿੱਤੇ ਜਾਣਗੇ। ਪੰਜਾਬੀ ਇਹ ਵਿਸ਼ੇ ਦੀ ਪ੍ਰੀਖਿਆ 29 ਜੁਲਾਈ ਨੂੰ ਅਤੇ ਪੰਜਾਬੀ-ਬੀ ਵਿਸ਼ੇ ਦੀ ਪ੍ਰੀਖਿਆ 30 ਜੁਲਾਈ ਨੂੰ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਿਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਆਪਣੇ ਨਾਲ ਲੈ ਕੇ ਆਉਣ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰ ਦਿਓ APPLY
ਨਿਰਧਾਰਤ ਮਿਤੀ ਤੱਕ ਪ੍ਰੀਖਿਆ ਫਾਰਮ ਦੇ ਤਸਦੀਕ ਸ਼ੁਦਾ ਹਾਰਡ ਕਾਪੀ ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੇ ਬਹੁਤ ਹੀ ਜ਼ਰੂਰੀ ਹਨ। ਅਜਿਹਾ ਨਾ ਕਰਨ 'ਤੇ ਸਬੰਧਿਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ। ਜਿਸ ਦੀ ਸਮੁੱਚੀ ਜਿੰਮੇਵਾਰੀ ਸੰਬੰਧਿਤ ਪ੍ਰੀਖਿਆਰਥੀ ਦੀ ਹੋਵੇਗੀ। ਉਹਨਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY