ਜਲੰਧਰ (ਪੁਨੀਤ)–ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਵੀਰਾਵਰ ਦੁਪਹਿਰ ਨੂੰ ਖੁੱਲ੍ਹਣ ਵਾਲਾ ਸੀ, ਜਿਸ ਕਾਰਨ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ ਬੱਸਾਂ ਦੀ ਆਵਾਜਾਈ ਰੋਕ ਕੇ 12 ਵਜੇ ਤੋਂ ਪੀ. ਏ. ਪੀ. ਚੌਕ ਜਾਮ ਕਰਨ ਦੀ ਯੋਜਨਾ ਬਣਾਈ ਗਈ ਸੀ। ਪੁਲਸ ਪ੍ਰਸ਼ਾਸਨ ਵੱਲੋਂ ਇਸ ਵਿਚ ਅਹਿਮ ਭੂਮਿਕਾ ਨਿਭਾਈ ਗਈ ਅਤੇ ਜਾਮ ਹੋਣ ਤੋਂ ਰੋਕ ਦਿੱਤਾ ਗਿਆ। ਵਿਭਾਗ ਵੱਲੋਂ ਬੱਸਾਂ ਦਾ ਟੈਂਡਰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਰੋਡਵੇਜ਼ ਕਰਮਚਾਰੀਆਂ ਨੇ ਆਗਾਮੀ ਪ੍ਰਦਰਸ਼ਨਾਂ ਨੂੰ ਫਿਲਹਾਲ ਰੋਕ ਦਿੱਤਾ ਹੈ।
ਘਟਨਾਕ੍ਰਮ ਮੁਤਾਬਕ ਪੁਲਸ ਨੂੰ ਪੀ. ਏ. ਪੀ. ਚੌਕ ਜਾਮ ਕਰਨ ਸਬੰਧੀ ਸੂਚਨਾ ਮਿਲੀ ਤਾਂ ਸੀਨੀਅਰ ਪੁਲਸ ਅਧਿਕਾਰੀਆਂ ਨੇ ਮੌਕਾ ਸੰਭਾਲਿਆ ਅਤੇ ਰੋਡਵੇਜ਼ ਕਰਮਚਾਰੀਆਂ ਨੂੰ ਡਿਪੂ ਵਿਚੋਂ ਬਾਹਰ ਨਹੀਂ ਜਾਣ ਦਿੱਤਾ। ਇਸ ਦੌਰਾਨ ਡਿਪੂ-1 ਅਤੇ ਡਿਪੂ-2 ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਰਹੀ ਤਾਂ ਕਿ ਠੇਕਾ ਕਰਮਚਾਰੀ ਪੀ. ਏ. ਪੀ. ਜਾਮ ਕਰਨ ਲਈ ਅੱਗੇ ਨਾ ਵਧ ਸਕਣ।
ਇਹ ਵੀ ਪੜ੍ਹੋ:ਪੰਜਾਬ 'ਚ ਸਸਪੈਂਡ SHO ਦੀਆਂ ਵਧੀਆਂ ਮੁਸ਼ਕਿਲਾਂ! ਹੁਣ ਕੀਤੀ ਗਈ ਇਹ ਵੱਡੀ ਕਾਰਵਾਈ, ਮਚੀ ਤੜਥੱਲੀ

ਇਸੇ ਸਿਲਸਿਲੇ ਵਿਚ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਵਿਚ ਪਨਬੱਸ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪੂਰਾ ਮਸਲਾ ਉਨ੍ਹਾਂ ਨੂੰ ਦੱਸਿਆ ਗਿਆ। ਸਵੇਰੇ 9 ਵਜੇ ਪੁਲਸ ਦੇ ਕਰਮਚਾਰੀ ਡਿਪੂ ਦੇ ਬਾਹਰ ਤਾਇਨਾਤ ਹੋ ਚੁੱਕੇ ਸਨ। ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਵੱਲੋਂ 10 ਵਜੇ ਰੈਲੀ ਕੱਢਦੇ ਹੋਏ ਪੀ. ਏ. ਪੀ. ਚੌਕ ਵੱਲ ਜਾਣ ਦਾ ਪ੍ਰੋਗਰਾਮ ਸੀ।
ਇਸ ਦੌਰਾਨ ਠੇਕਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ ਅਤੇ ਆਪਣੀਆਂ ਮੰਗਾਂ ਸਬੰਧੀ ਪੁਲਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਦੱਸਿਆ। ਇਸ ਦੌਰਾਨ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਮਾਮਲਾ ਹੱਲ ਕਰਵਾਉਂਦੇ ਹਨ। ਰੋਸ ਵਜੋਂ ਯੂਨੀਅਨ ਆਗੂਆਂ ਵੱਲੋਂ ਡਿਪੂਆਂ ਦੇ ਅੰਦਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖ਼ਿਲਾਫ਼ ਗੁੱਸਾ ਜ਼ਾਹਰ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਲਾਭ ਪਹੁੰਚਾਉਣ ਲਈ ਕਿਲੋਮੀਟਰ ਸਕੀਮ ਲਿਆਂਦੀ ਜਾ ਰਹੀ ਹੈ, ਜੋਕਿ ਕਿਸੇ ਸੂਰਤ ਵਿਚ ਬਰਦਾਸ਼ਤ ਨਹੀਂ ਹੋਵੇਗੀ। ਇਸ ਮੌਕੇ ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਦਲਜੀਤ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ, ਚਾਨਣ ਸਿੰਘ, ਗੁਰਪ੍ਰੀਤ ਸਿੰਘ ਪੰਨੂ ਸਮੇਤ ਵੱਡੀ ਗਿਣਤੀ ਿਵਚ ਕਰਮਚਾਰੀ ਮੌਜੂਦ ਰਹੇ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
31 ਨੂੰ ਜਾਮ ਹੋਵੇਗਾ ਪੀ. ਏ. ਪੀ. ਚੌਂਕ
ਦੁਪਹਿਰ 1 ਵਜੇ ਵਿਭਾਗ ਵੱਲੋਂ ਟੈਂਡਰ ਨੂੰ ਰੱਦ ਕਰਨ ਦੀ ਚਿੱਠੀ ਜਾਰੀ ਕਰ ਦਿੱਤੀ ਗਈ, ਜਿਸ ਤੋਂ ਬਾਅਦ ਠੇਕਾ ਕਰਮਚਾਰੀਆਂ ਨੇ ਪ੍ਰਦਰਸ਼ਨ ਨੂੰ ਰੱਦ ਕਰਨ ਦਾ ਐਲਾਨ ਕੀਤਾ। ਉਕਤ ਟੈਂਡਰ ਨੂੰ 31 ਅਕਤੂਬਰ ਤਕ ਲਈ ਰੱਦ ਕੀਤਾ ਗਿਆ ਹੈ ਅਤੇ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ 31 ਅਕਤੂਬਰ ਨੂੰ ਟੈਂਡਰ ਖੋਲ੍ਹਿਆ ਗਿਆ ਤਾਂ ਪੀ. ਏ. ਪੀ. ਚੌਕ ਸਮੇਤ ਬੱਸਾਂ ਦਾ ਚੱਕਾ ਜਾਮ ਹੋਵੇਗਾ।
ਇਹ ਵੀ ਪੜ੍ਹੋ: ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੀਜੇ-ਸਾਲੀ ਵਿਚ ਬਣ ਗਿਆ ਨਜਾਇਜ਼ ਰਿਸ਼ਤਾ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
NEXT STORY