ਜਲੰਧਰ (ਜ.ਬ.)- ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਬਿਧੀਪੁਰ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ’ਚ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ 2 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਲੋਕਾਂ ਨੇ ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮੌਕੇ ’ਤੇ ਏ. ਐੱਸ. ਆਈ. ਜਤਿੰਦਰ ਸ਼ਰਮਾ ਪੁਲਸ ਪਾਰਟੀ ਸਮੇਤ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ’ਚ ਰਖਵਾਇਆ ਤੇ 2 ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
ਇਹ ਖ਼ਬਰ ਵੀ ਪੜ੍ਹੋ - ਡੇਟਿੰਗ ਐਪ ਜ਼ਰੀਏ ਲੱਖਾਂ ਰੁਪਏ ਦੀ ਠੱਗੀ, ਪੈਸੇ ਵਾਪਸ ਕਰਵਾਉਣ ਦੇ ਨਾਂ 'ਤੇ ਵੀ ਲਾਇਆ ਚੂਨਾ
ਸਬ-ਇੰਸ. ਮੇਜਰ ਸਿੰਘ ਨੇ ਦੱਸਿਆ ਕਿ ਈ-ਰਿਕਸ਼ਾ 'ਚ ਸਵਾਰ ਜਗਦੀਸ਼ ਚੰਦਰ ਪੁੱਤਰ ਦਰਸ਼ਨ ਲਾਲ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਮਕਸੂਦਾਂ, ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਮੋਹਨ ਲਾਲ ਵਾਸੀ ਬਿਧੀਪੁਰ, ਪੰਕਜ ਵਾਸੀ ਮੁਸਲਿਮ ਕਾਲੋਨੀ, ਗੋਬਿੰਦਾ ਵਾਸੀ ਨੂਰਪੁਰ ਕਲੋਨੀ, ਹਰਪ੍ਰੀਤ ਪੁੱਤਰ ਅਵਤਾਰ ਵਾਸੀ ਨੂਰਪੁਰ ਕਾਲੋਨੀ, ਜਲੰਧਰ ਤੋਂ ਬਿਧੀਪੁਰ ਵੱਲ ਜਾ ਰਹੇ ਸਨ, ਜਦ ਉਹ ਬਿਧੀਪੁਰ ਤੋਂ ਕੁਝ ਦੂਰੀ ’ਤੇ ਸਨ ਤਾਂ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਓਡੀ. ਕਾਰ ਨੇ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - 2 ‘ਵੱਡੀਆਂ ਮੱਛੀਆਂ’ ਸਣੇ 5 ਨਸ਼ਾ ਤਸਕਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, DRI ਮੁੰਬਈ ਨੂੰ ਵੀ ਸੀ ਮੁਲਜ਼ਮਾਂ ਦੀ ਭਾਲ
ਉਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਟੱਕਰ ’ਚ ਈ-ਰਿਕਸ਼ਾ ਚਾਲਕ ਜਗਦੀਸ਼ ਚੰਦਰ ਪੁੱਤਰ ਦਰਸ਼ਨ ਲਾਲ, ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮੋਹਨ ਲਾਲ ਤੇ ਪੰਕਜ ਵਾਸੀ ਮੁਸਲਿਮ ਕਾਲੋਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਹਰਪ੍ਰੀਤ ਪੁੱਤਰ ਅਵਤਾਰ ਤੇ ਗੋਬਿੰਦਾ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਦੀ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਦਿਆਂ ਹੀ ਉਹ ਸਿਵਲ ਹਸਪਤਾਲ ਪੁੱਜੇ। ਸਬ-ਇੰਸ. ਮੇਜਰ ਸਿੰਘ ਨੇ ਦੱਸਿਆ ਕਿ ਕਾਰ ਨੰਬਰ ਦੀ ਵਰਤੋਂ ਕਰ ਕੇ ਕਾਰ ਚਾਲਕ ਨੂੰ ਟਰੇਸ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਡਰਾਈਵਰ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਗਦੀਸ਼ ਦੇ ਰਿਸ਼ਤੇਦਾਰ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਸ ਨੇ ਓਡੀ ਕਾਰ ਤੇ ਈ-ਰਿਕਸ਼ਾ ਨੂੰ ਕਬਜ਼ੇ ’ਚ ਲੈ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਟਿੰਗ ਐਪ ਜ਼ਰੀਏ ਲੱਖਾਂ ਰੁਪਏ ਦੀ ਠੱਗੀ, ਪੈਸੇ ਵਾਪਸ ਕਰਵਾਉਣ ਦੇ ਨਾਂ 'ਤੇ ਵੀ ਲਾਇਆ ਚੂਨਾ
NEXT STORY