ਜਲੰਧਰ (ਵੈੱਬ ਡੈਸਕ)- ਬੀਤੇ ਮਹੀਨੇ 21 ਫਰਵਰੀ ਨੂੰ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਗਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਆਵਾਜ਼ ਉਠਾਈ ਸੀ ਕਿ ਜਦੋਂ ਤੱਕ ਉਸ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸ਼ੁੱਭਕਰਨ ਦਾ ਪੋਸਟਮਾਰਟਮ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਕਿਸਾਨ ਆਗੂ ਸ਼ੁੱਭਕਰਨ ਦੇ ਪੋਸਟਮਾਰਟਮ ਲਈ ਰਾਜ਼ੀ ਹੋਏ ਸਨ ਤੇ ਫਿਰ ਇਸ ਤੋਂ ਬਾਅਦ ਸ਼ੁੱਭਕਰਨ ਦਾ ਬਠਿੰਡਾ ਜ਼ਿਲ੍ਹੇ 'ਚ ਸਥਿਤ ਉਸ ਦੇ ਜੱਦੀ ਪਿੰਡ ਬੱਲੋ ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। 3 ਮਾਰਚ ਨੂੰ ਉਸ ਦੇ ਭੋਗ ਅਤੇ ਅੰਤਿਮ ਅਰਦਾਸ ਵੀ ਉਸ ਦੇ ਪਿੰਡ 'ਚ ਕੀਤੀ ਗਈ ਸੀ। ਪਰ ਹੁਣ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਸ਼ੁੱਭਕਰਨ ਦੇ ਭੋਗ ਵੇਲੇ ਇਕੱਠੇ ਹੋਏ ਚੜ੍ਹਾਵੇ ਨੂੰ ਲੈ ਕੇ ਬੇਨਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ''ਤੁਹਾਡੇ ਘਰ ਮਾੜਾ ਟਾਈਮ ਆਉਣ ਵਾਲਾ ਹੈ, ਟਾਲਣ ਲਈ ਕਰਨਾ ਪਵੇਗਾ ਹਵਨ'', ਕਹਿ ਕੇ ਲੁੱਟ ਲਿਆ NRI ਪਰਿਵਾਰ
ਇਸ ਆਡੀਓ 'ਚ ਕਿਹਾ ਗਿਆ ਹੈ ਕਿ ਭੋਗ ਸਮੇਂ ਜ਼ਿਆਦਾ ਇਕੱਠ ਹੋਣ ਕਾਰਨ ਖ਼ਰਚਾ ਵੀ ਬਹੁਤ ਜ਼ਿਆਦਾ ਹੋ ਗਿਆ ਸੀ, ਜਿਸ ਕਾਰਨ ਪਿੰਡ ਦੇ ਕੁਝ ਮੁਖੀ ਚੜ੍ਹਾਵੇ ਵਾਲੇ ਪੈਸੇ ਮੰਗ ਰਹੇ ਹਨ। ਇਸ ਬਾਰੇ ਅੱਗੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਿੰਡ ਦੇ ਹਰੇਕ ਘਰ 'ਚੋਂ 1-1 ਵਿਅਕਤੀ ਇਸ ਮਸਲੇ ਬਾਰੇ ਕੀਤੀ ਜਾਣ ਵਾਲੀ ਚਰਚਾ 'ਚ ਸ਼ਾਮਲ ਹੋਵੇ। ਇਹ ਚਰਚਾ ਸਵੇਰੇ 9 ਵਜੇ ਹੋਣ ਦੀ ਗੱਲ ਕੀਤੀ ਗਈ ਹੈ, ਜਿੱਥੇ ਪਿੰਡ ਦੇ ਸਾਰੇ ਮੁਖੀ ਅਤੇ ਗੁਰਦੁਆਰਾ ਕਮੇਟੀ ਦੇ ਲੋਕ ਸ਼ਾਮਲ ਹੋਣ ਤੇ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਹਤ ਮੰਤਰੀ ਨੇ ਜਾਰੀ ਕੀਤਾ ਜਾਗਰੂਕਤਾ ਪੋਸਟਰ
NEXT STORY