ਮਾਨਸਾ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਮਾਲਵੇ ਨਾਲ ਸਬੰਧਤ ਹਜ਼ਾਰਾਂ ਅਧਿਆਪਕ, ਲੜਕੇ ਅਤੇ ਲੜਕੀਆਂ, ਆਪਣੇ ਘਰਾਂ ਤੋਂ 200 ਤੋ 250 ਕਿਲੋਮੀਟਰ ਦੂਰੀ 'ਤੇ ਸੇਵਾਵਾਂ ਨਿਭਾਅ ਰਹੇ ਹਨ। 15 ਅਗਸਤ ਦੇ ਸਮਾਗਮਾਂ ਵਿਚ ਡਿਊਟੀ ਲਗਾਏ ਜਾਣ ਕਾਰਨ ਛੁੱਟੀਆਂ ਹੋਣ ਦੇ ਬਾਵਜੂਦ ਇਹ ਅਧਿਆਪਕ ਆਪਣੇ ਪਰਿਵਾਰਾਂ ਅਤੇ ਮਾਪਿਆਂ ਕੋਲ ਨਹੀਂ ਪਹੁੰਚ ਸਕਣਗੇ। ਸਰਕਾਰ ਨੂੰ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਸਮੇਤ ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਜ਼ਾਰਾਂ ਅਧਿਆਪਕ ਫਿਰੋਜ਼ਪੁਰ, ਤਰਨਤਾਰਨ, ਫਾਜ਼ਿਲਕਾ, ਅੰਮ੍ਰਿਤਸਰ, ਪਠਾਨਕੋਟ, ਕਪੂਰਥਲਾ, ਜਲੰਧਰ ਅਤੇ ਬਟਾਲਾ ਆਦਿ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਇਸ ਵਾਰ 15 ਅਗਸਤ ਸ਼ਨੀਵਾਰ ਅਤੇ 16 ਅਗਸਤ ਐਤਵਾਰ ਦੀ ਛੁੱਟੀ ਹੈ। ਜੇਕਰ ਸਰਕਾਰ 17 ਅਗਸਤ ਨੂੰ ਵੀ ਸਥਾਨਕ ਛੁੱਟੀ ਕਰ ਦੇਵੇ ਤਾਂ ਦੂਰ-ਦੁਰਾਡੇ ਤਾਇਨਾਤ ਅਧਿਆਪਕ ਆਪਣੇ ਘਰ ਜਾ ਕੇ ਆਪਣੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾ ਸਕਦੇ ਹਨ ਪਰ ਜੇਕਰ ਇਨ੍ਹਾਂ ਅਧਿਆਪਕਾਂ ਦੀ 15 ਅਗਸਤ ਦੇ ਸਮਾਗਮਾਂ ਵਿਚ ਡਿਊਟੀ ਲਗਾ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਲਈ ਇੰਨੀ ਦੂਰ ਤੋਂ ਘਰ ਆਉਣਾ-ਜਾਣਾ ਬੇਹੱਦ ਮੁਸ਼ਕਲ ਹੋ ਜਾਵੇਗਾ।

ਜਗਦੀਪ ਸਿੰਘ ਨਕੱਈ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਅਧਿਆਪਕ ਆਪਣੇ ਘਰਾਂ ਤੋਂ 200 ਕਿਲੋਮੀਟਰ ਜਾਂ ਇਸ ਤੋਂ ਵੱਧ ਦੂਰੀ ’ਤੇ ਤਾਇਨਾਤ ਹਨ, ਉਨ੍ਹਾਂ ਨੂੰ 15 ਅਗਸਤ ਦੇ ਸਮਾਗਮਾਂ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਇਕ ਦਿਨ ਵਾਧੂ ਛੁੱਟੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਮਾਪਿਆਂ ਅਤੇ ਪਰਿਵਾਰ ਕੋਲ ਜਾ ਸਕਣ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਕੁਝ ਸਮਾਂ ਬਿਤਾਉਣ ਨਾਲ ਅਧਿਆਪਕ ਮਾਨਸਿਕ ਤੌਰ ’ਤੇ ਤਰੋਤਾਜ਼ਾ ਹੋਣਗੇ ਅਤੇ ਵਾਪਸ ਆਪਣੀ ਡਿਊਟੀ ’ਤੇ ਆ ਕੇ ਹੋਰ ਵੀ ਉਤਸ਼ਾਹ ਅਤੇ ਫਰੀ ਮਾਈਂਡ ਨਾਲ ਵਿਦਿਆਰਥੀਆਂ ਦੀ ਬਿਹਤਰ ਸੇਵਾ ਕਰ ਸਕਣਗੇ। ਸਰਕਾਰ ਨੂੰ ਅਧਿਆਪਕਾਂ ਦੀ ਇਸ ਜਾਇਜ਼ ਮੰਗ ’ਤੇ ਹਮਦਰਦੀਪੂਰਵਕ ਵਿਚਾਰ ਕਰਦਿਆਂ ਤੁਰੰਤ ਸਕਾਰਾਤਮਕ ਫੈਸਲਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ ਫੇਸਬੁੱਕ ID
NEXT STORY