ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ): ਬੀਤੀ ਸਵੇਰੇ ਪਿੰਡ ਮੰਡਿਆਲਾ ਨੇੜੇ ਘੁਮਾਣ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ’ਚ ਜ਼ੇਰੇ ਇਲਾਜ ਜੁਗਰਾਜ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਮੰਡਿਆਲਾ ਨੇ ਦੱਸਿਆ ਕਿ ਉਹ ਮੱਝਾਂ ਦਾ ਵਪਾਰ ਕਰਦੇ ਹਨ। ਉਸ ਨੇ ਆਪਣੇ ਭੂਆ ਦੇ ਲੜਕੇ ਨੂੰ 1 ਲੱਖ 30 ਹਜ਼ਾਰ ਰੁਪਏ ’ਚ ਦੋ ਮੱਝਾਂ ਦਿੱਤੀਆਂ ਸਨ, ਜਿਸ ’ਚੋਂ 30 ਹਜ਼ਾਰ ਰੁਪਏ ਮਿਲ ਚੁੱਕੇ ਸਨ ਅਤੇ 1 ਲੱਖ ਰੁਪਏ ਬਕਾਇਆ ਲੈਣੇ ਸਨ। ਉਸ ਨੇ ਦੱਸਿਆ ਕਿ ਜਦੋਂ ਵੀ ਉਹ ਪੈਸਿਆਂ ਦੀ ਮੰਗ ਕਰਦਾ ਸੀ ਤਾਂ ਉਹ ਲੜਾਈ-ਝਗੜਾ ਕਰਦਾ ਸੀ। 4-5 ਦਿਨ ਪਹਿਲਾਂ ਵੀ ਇਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਝਗੜਾ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
ਜੁਗਰਾਜ ਸਿੰਘ ਨੇ ਅੱਗੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਜਦੋਂ ਉਹ ਗੱਡੀ ’ਚ ਪਸ਼ੂ ਲੱਦ ਕੇ ਮੰਡੀ ਵੱਲ ਜਾ ਰਹੇ ਸਨ, ਤਾਂ ਰਸਤੇ ’ਚ ਦੋ ਮੋਟਰਸਾਈਕਲਾਂ ’ਤੇ ਆਏ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਕੁੱਟਮਾਰ ਕੀਤੀ। ਜਦੋਂ ਉਹ ਖ਼ੁਦ ਨੂੰ ਛੁਡਵਾ ਕੇ ਭੱਜਣ ਲੱਗੇ ਤਾਂ ਉਕਤ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ, ਜੋ ਉਸ ਦੀ ਖੱਬੀ ਲੱਤ ’ਚ ਲੱਗੀ। ਗੰਭੀਰ ਜ਼ਖ਼ਮੀ ਹਾਲਤ ’ਚ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਥਾਣਾ ਘੁਮਾਣ ਦੀ ਐੱਸ. ਐੱਚ. ਓ. ਰਾਜਵੰਤ ਕੌਰ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
NEXT STORY