ਔੜ/ਚੱਕਦਾਨਾ (ਛਿੰਜੀ ਲੜੋਆ) : ਕਸਬਾ ਔੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਥੋਂ ਦੇ ਇਕ 28 ਸਾਲਾ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਹਾਦਸੇ ਸਬੰਧੀ ਪੁਲਸ ਥਾਣਾ ਔੜ ਤੋਂ ਮੌਕਾ ਦੇਖਣ ਆਏ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਦੀਪਕ ਕੁਮਾਰ ਪੁੱਤਰ ਰਾਜ ਕੁਮਾਰ ਜੋ ਚੱਕਦਾਨਾ ਤੋਂ ਇਕ ਰਿਟਾਇਰਮੈਂਟ ਪਾਰਟੀ 'ਚ ਸ਼ਾਮਿਲ ਹੋਣ ਉਪਰੰਤ ਵਾਪਸ ਆਪਣੇ ਪਿੰਡ ਔੜ ਆ ਰਿਹਾ ਸੀ ਤੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਕੈਨੇਡੀਅਨ ਹਸਪਤਾਲ ਦੇ ਅੱਗੇ ਪੁੱਜਾ ਤਾਂ ਸਾਹਮਣੇ ਤੋਂ ਉਸ ਦੇ ਅੱਖਾਂ ਵਿਚ ਕਿਸੇ ਵਾਹਨ ਦੀ ਲਾਈਟ ਪੈ ਗਈ ਜਿਸ ਕਾਰਨ ਉਸਦਾ ਮੋਟਰਸਾਈਕਲ ਸੜਕ ਦੀ ਸਾਈਡ ’ਤੇ ਲੱਗੇ ਦਰੱਖਤਾਂ ਵਿਚ ਜਾ ਲੱਗਾ।
ਗੰਭੀਰ ਜ਼ਖਮੀ ਹੋਏ ਨੌਜਵਾਨ ਨੂੰ ਔੜ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ ਆਪਣੀ ਵਿਧਵਾ ਪਤਨੀ ਦੋ ਅਤੇ ਚਾਰ ਸਾਲ ਦਾ ਲੜਕਾ ਤੇ ਲੜਕੀ ਛੱਡ ਗਿਆ ਹੈ, ਜੋ ਬਹਾਰਾ ਰੋਡ ’ਤੇ ਬਣੀ ਕਾਲੋਨੀ 'ਚ ਪਰਿਵਾਰ ਸਮੇਤ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਨੌਜਵਾਨ ਦੀ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਸਾਂਝੀ ਮੀਟਿੰਗ
NEXT STORY