ਭਵਾਨੀਗੜ੍ਹ (ਵਿਕਾਸ): ਵਿਦੇਸ਼ ਭੇਜਣ ਦੇ ਨਾਂ ’ਤੇ 16 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਭਵਾਨੀਗੜ੍ਹ ਪੁਲਸ ਨੇ ਦੋ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ।ਇਸ ਸਬੰਧੀ ਮਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬੀਂਬੜ ਥਾਣਾ ਭਵਾਨੀਗੜ੍ਹ ਨੇ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਮੁੰਡੇ ਲਵਪ੍ਰੀਤ ਸਿੰਘ ਨੇ ਬਾਰ੍ਹਵੀਂ ਤੋਂ ਬਾਅਦ ਆਈਲੈਟਸ ਕੀਤੀ ਸੀ , ਜਿਸ ’ਚੋਂ ਉਸ ਦੇ 6 ਬੈਂਡ ਆਏ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਬਲਕਾਰ ਸਿੰਘ ਅਤੇ ਚਮਕੌਰ ਸਿੰਘ ਦੋਵੇਂ ਵਾਸੀ ਫਿਲੋਰ (ਜਲੰਧਰ) ਨੇ ਉਸ ਨੂੰ ਕਿਹਾ ਕਿ ਉਹ ਮੇਰੇ ਮੁੰਡੇ ਨੂੰ ਆਸਟ੍ਰੇਲੀਆ ਭੇਜ ਦਿੰਦੇ ਹਨ। ਜਿਸ ਦੀ ਪੜ੍ਹਾਈ ਦਾ ਕੁੱਲ ਖਰਚਾ 16 ਲੱਖ ਰੁਪਏ ਆਵੇਗਾ। ਮਨਜੀਤ ਸਿੰਘ ਨੇ ਕਿਹਾ ਕਿ ਉਸ ਨੇ ਉਕਤ ਵਿਅਕਤੀਆਂ ਨੂੰ 16 ਲੱਖ ਰੁਪਏ ਦੇ ਦਿੱਤੇ ਅਤੇ ਵਿਅਕਤੀਆਂ ਨੇ ਕਿਹਾ ਕਿ ਪਹਿਲਾਂ ਉਸ ਦੇ ਮੁੰਡੇ ਨੂੰ ਅਰਮੀਨੀਆ ਲੈ ਕੇ ਜਾਣਗੇ ਜਿਸ ਤੋਂ ਬਾਅਦ ਆਸਟ੍ਰੇਲੀਆ ਭੇਜਾਂਗੇ।
ਇਹ ਵੀ ਪੜ੍ਹੋ: ਚਰਨਜੀਤ ਲੁਹਾਰਾ ਦੀ ਫੋਟੋ ਵਾਇਰਲ ਕਰ ਮਨਪ੍ਰੀਤ ਬਾਦਲ 'ਤੇ ਲਾਏ ਸਨ ਦੋਸ਼, ਹੁਣ ਉਸੇ ਵਿਅਕਤੀ ਨੇ ਘੇਰਿਆ ਰਾਜਾ ਵੜਿੰਗ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀ ਉਸਦੇ ਲੜਕੇ ਨੂੰ ਅਰਮੀਨੀਆ ਲੈ ਗਏ ਪਰ ਉਥੋਂ ਆਸਟ੍ਰੇਲੀਆ ਲਿਜਾਣ ਦੀ ਬਜਾਏ ਉਸਦੇ ਲੜਕੇ ਨੂੰ ਵੱਖ-ਵੱਖ ਦੇਸ਼ਾਂ ’ਚ ਘੁੰਮਾਉਂਦੇ ਰਹੇ।ਇਸ ਤਰ੍ਹਾਂ ਨਾਲ ਉਕਤ ਲੋਕਾਂ ਨੇ ਉਸ ਨਾਲ 16 ਲੱਖ ਰੁਪਏ ਦੀ ਠੱਗੀ ਮਾਰੀ ਹੈ ਅਤੇ ਉਸਦੇ ਪੈਸੇ ਵੀ ਵਾਪਸ ਨਹੀਂ ਕਰ ਰਹੇ। ਜਿਸ ਸਬੰਧੀ ਉਸ ਨੂੰ ਇਨਸਾਫ਼ ਦਵਾਇਆ ਜਾਵੇ।ਮਾਮਲੇ ਸਬੰਧੀ ਐੱਸ.ਐੱਸ.ਪੀ. ਸੰਗਰੂਰ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਉਕਤ ਬਲਕਾਰ ਸਿੰਘ ਅਤੇ ਚਮਕੌਰ ਸਿੰਘ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ।
ਇਹ ਵੀ ਪੜ੍ਹੋ: ਦੋ ਭੈਣਾਂ ਦਾ ਇਕਲੌਤਾ ਭਰਾ ਸੀ ਟਾਂਡਾ-ਹੁਸ਼ਿਆਰਪੁਰ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲਾ ਨੌਜਵਾਨ
ਕੁੱਝ ਮਹੀਨੇ ਪਹਿਲਾਂ ਵਿਆਹੇ ਡਿਲੀਵਰੀ ਬੁਆਏ ਨੇ ਕੀਤੀ ਖ਼ੁਦਕੁਸ਼ੀ
NEXT STORY