ਜਲੰਧਰ/ਚੰਡੀਗੜ੍ਹ: ਆਸਟਰੇਲੀਆ ਦੇ ਜੰਗਲਾਂ 'ਚ ਅੱਗ ਲੱਗਣ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਪਹੁੰਚੇ ਸਿੱਖ ਜੋੜੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਲਾਘਾ ਕੀਤੀ ਗਈ ਹੈ। ਕੰਵਲਜੀਤ ਸਿੰਘ ਤੇ ਕਮਲਜੀਤ ਸਿੰਘ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਮਦਦ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਸਭ ਦੇਖ ਕੇ ਬੇਹੱਦ ਵਧੀਆ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਹਮੇਸ਼ਾ ਸਰਬੱਤ ਦਾ ਭਲਾ ਮੰਗਣਾ ਸਿਖਾਇਆ ਹੈ ਤੇ ਮੈਂ ਆਸਟਰੇਲੀਆ ਤੇ ਉੱਥੇ ਦੇ ਲੋਕਾਂ ਲਈ ਇਹੀ ਅਰਦਾਸ ਕਰਦਾ ਹਾਂ ਕਿ ਉਹ ਜਿਸ ਮਾੜੇ ਦੌਰ 'ਚੋਂ ਗੁਜਰ ਰਹੇ ਹਨ ਉਸ 'ਚੋਂ ਜਲਦ ਤੋਂ ਜਲਦ ਨਿਕਲ ਜਾਣ ਤੇ ਆਪਣਾ ਹੌਸਲਾ ਹਿੰਮਤ ਬਣਾਈ ਰੱਖਣ।
ਦੱਸ ਦੇਈਏ ਕਿ ਆਸਟ੍ਰੇਲੀਆ ਵਿਚ ਸਤੰਬਰ ਮਹੀਨੇ ਤੋਂ ਜੰਗਲਾਂ ਵਿਚ ਅੱਗ ਲੱਗੀ ਹੋਈ ਹੈ। ਇਸ ਅੱਗ ਵਿਚ ਹੁਣ ਤੱਕ 50 ਕਰੋੜ ਤੋਂ ਵਧੇਰੇ ਜਾਨਵਰ ਜਿਊਂਦੇ ਸੜ ਚੁੱਕੇ ਹਨ ਜਦਕਿ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਭਿਆਨਕ ਅੱਗ ਵਿਚ 3 ਫਾਇਰ ਫਾਈਟਰਜ਼ ਨੇ ਲੋਕਾਂ ਨੂੰ ਬਚਾਉਂਦੇ ਹੋਏ ਆਪਣੀ ਜਾਨ ਗੁਆ ਦਿੱਤੀ ਤੇ 2000 ਦੇ ਕਰੀਬ ਘਰ ਸੜ ਕੇ ਸੁਆਹ ਹੋ ਗਏ।
ਖਾੜੀ ਦੇਸ਼ਾਂ 'ਚ ਰਹਿੰਦੇ ਭਾਰਤੀਆਂ ਲਈ 'ਕੈਪਟਨ' ਚਿੰਤਤ, ਮੋਦੀ ਨੂੰ ਫਿਰ ਕੀਤੀ ਅਪੀਲ
NEXT STORY