ਨਵਾਂਸ਼ਹਿਰ (ਤ੍ਰਿਪਾਠੀ) : ਪੁਲਸ ਨੇ ਦੋ ਸਾਲਾਂ ਤੋਂ ਵਿਦੇਸ਼ ਗਏ ਪਤੀ ਦੀ ਅਧਿਆਪਕਾ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਗੁਆਂਢੀ ਖ਼ਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ ਦੋ ਸਾਲਾਂ ਤੋਂ ਆਸਟ੍ਰੇਲੀਆ ਗਿਆ ਹੋਇਆ ਹੈ। ਉਹ ਇਕ ਪ੍ਰਾਈਵੇਟ ਸਕੂਲ ਵਿਚ ਅਧਿਆਪਕਾ ਵਜੋਂ ਪੜ੍ਹਾਉਂਦੀ ਹੈ। ਉਸ ਨੇ ਦੱਸਿਆ ਕਿ ਉਸ ਦੇ ਗੁਆਂਢ ਵਿਚ ਰਹਿਣ ਵਾਲਾ ਰਵੀ ਕੁਮਾਰ ਉਰਫ ਮਨੀ ਪੁੱਤਰ ਗੁਲਵੰਤ ਸਿੰਘ ਉਸ ਦੀ ਸੱਸ ਦੀ ਦਵਾਈ ਲੈ ਕੇ ਆਉਂਦਾ ਸੀ। ਜਿਸ ਕਾਰਨ ਉਸ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਗੁਆਂਢੀ ਮਨੀ ਅਕਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨਾਲ ਗੱਲ ਕਰਨ ਅਤੇ ਉਸ ਨਾਲ ਰਹਿਣ ਲਈ ਮਜ਼ਬੂਰ ਕਰਦਾ ਸੀ। ਉਸ ਨੇ ਦੱਸਿਆ ਕਿ ਉਸ ਨੇ ਉਕਤ ਮਨੀ ਨੂੰ ਸਮਝਾਇਆ ਸੀ ਕਿ ਉਹ ਸ਼ਾਦੀਸ਼ੁਦਾ ਹੈ ਅਤੇ ਅਜਿਹਾ ਨਹੀਂ ਕਰ ਸਕਦੀ ਪਰ ਇਸ ਦੇ ਬਾਵਜੂਦ ਉਹ ਅਕਸਰ ਉਸ ਦੇ ਘਰ ਦੀ ਕੰਧ ਟੱਪ ਕੇ ਘਰ ਦਾਖਲ ਹੋ ਜਾਂਦਾ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾ ਰਿਹਾ ਸੀ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੀ ਵਿਆਹੁਤਾ ਨੇ ਪੰਜਾਬ 'ਚ ਕਰਤਾ ਪਤੀ ਤੇ ਕੇਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਉਸ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਨੂੰ ਸਕੂਲ ਜਾਣ ਸਮੇਂ ਵੀ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੀ ਕੁੱਟਮਾਰ ਕਰਦਾ ਸੀ ਅਤੇ ਉਸ ਦਾ ਏ.ਟੀ.ਐੱਮ. ਕਾਰਡ ਵੀ ਉਸਨੇ ਆਪਣੇ ਕੋਲ ਰੱਖਿਆ ਹੋਇਆ ਹੈ। ਉਕਤ ਦੋਸ਼ੀ ਉਸ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਉਸ ਨਾਲ ਗੱਲ ਨਾ ਕੀਤੀ ਤਾਂ ਉਹ ਉਸ ਨੂੰ ਮਾਰ ਦੇਵੇਗਾ ਅਤੇ ਖੁਦਕੁਸ਼ੀ ਵੀ ਕਰ ਲਵੇਗਾ। ਉਸ ਨੇ ਦੱਸਿਆ ਕਿ ਉਕਤ ਮੁਲਜ਼ਮ ਵੱਲੋਂ ਤੰਗ ਪ੍ਰੇਸ਼ਾਨ ਕਰਨ ਬਾਰੇ ਉਸ ਨੇ ਆਪਣੇ ਪਤੀ ਨੂੰ ਵੀ ਜਾਣੂ ਕਰਵਾਇਆ ਸੀ ਪਰ ਇਸ ਦੇ ਬਾਵਜੂਦ ਉਹ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੋਸ਼ੀ ਖਿਲਾਫ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਉਕਤ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਬਲਾਚੌਰ ਦੀ ਪੁਲਸ ਨੇ ਦੋਸ਼ੀ ਰਵੀ ਕੁਮਾਰ ਉਰਫ ਮਨੀ ਪੁੱਤਰ ਗੁਲਵੰਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਸਿਰਫ ਦੋ ਹਫਤਿਆਂ ਦਾ ਸਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੈਸਟੋਰੈਂਟ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਧੰਦਾ, ਕੁੜੀਆਂ-ਮੁੰਡੇ ਕੱਢੇ ਬਾਹਰ, ਰੇਡ ਕਰਨ ਆਈ ਪੁਲਸ ਨੇ...
NEXT STORY