ਜਲੰਧਰ (ਮਹੇਸ਼)–ਥਾਣਾ ਡਵੀਜ਼ਨ ਨੰਬਰ 2 ਦੇ ਇਲਾਕੇ ਨੀਲਾ ਮਹਿਲ ਵਿਚ ਬੁੱਧਵਾਰ ਰਾਤ ਨੂੰ ਮਾਮੂਲੀ ਵਿਵਾਦ ਤੋਂ ਬਾਅਦ ਇਕ ਆਟੋ ਚਾਲਕ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਆਟੋ ਚਾਲਕ ਦੀ ਪਛਾਣ ਕਰਣ ਕੁਮਾਰ ਮਨੂ ਪੁੱਤਰ ਅਸ਼ਵਨੀ ਕੁਮਾਰ ਵਾਸੀ 130 ਨੀਲਾ ਮਹਿਲ ਜਲੰਧਰ ਵਜੋਂ ਹੋਈ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ’ਚ ਬੱਚਿਆਂ ਦੀ ਤਸਕਰੀ ਦੇ ਸ਼ੱਕ ’ਚ 23 ਗ੍ਰਿਫ਼ਤਾਰ, ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ
ਉਸ ਦੇ ਭਰਾ ਤਰੁਣ ਕੁਮਾਰ ਨੇ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਗੁਰਸ਼ਰਨ ਸਿੰਘ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਸ ਦੇ ਭਰਾ ਕਰਣ ਕੁਮਾਰ ਮਨੂ ਦਾ ਨੇੜੇ ਹੀ ਰਹਿੰਦੇ ਗਗਨਦੀਪ ਪੁੱਤਰ ਦਵਿੰਦਰ ਸਿੰਘ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਦਾ ਗਗਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵੱਲੋਂ ਛੱਤ ਤੋਂ ਹੇਠਾਂ ਸੁੱਟ ਕੇ ਮਰਡਰ ਕਰ ਦਿੱਤਾ ਗਿਆ। ਤਰੁਣ ਨੇ ਦੱਸਿਆ ਕਿ ਵਾਰਦਾਤ ਤੋਂ ਤੁਰੰਤ ਬਾਅਦ ਉਹ ਆਪਣੇ ਭਰਾ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ, ਜਿਥੇ ਕੁਝ ਹੀ ਦੇਰ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਤਰੁਣ ਕੁਮਾਰ ਅਤੇ ਗਗਨਦੀਪ ਵਿਚਕਾਰ ਹੋਏ ਝਗੜੇ ਦਾ ਵੀ ਕੋਈ ਵੱਡਾ ਕਾਰਨ ਸਾਹਮਣੇ ਨਹੀਂ ਆਇਆ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ
ਥਾਣਾ ਨੰਬਰ 2 ਦੇ ਮੁਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਗੁਰਸ਼ਰਨ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਤਰੁਣ ਕੁਮਾਰ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਰਣ ਕੁਮਾਰ ਮਨੂ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ। ਵੀਰਵਾਰ ਨੂੰ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰ ਵਿਭਾਗ ਵੱਲੋਂ ਇਸ ਇਲਾਕੇ 'ਚ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕੀਤੀ ਕਾਰਵਾਈ
NEXT STORY