ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਪੀ.ਏ.ਯੂ.-ਕੇ.ਵੀ.ਕੇ. ਗੁਰਦਾਸਪੁਰ ਵੱਲੋਂ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਦੇਹਰ ਵਿਖੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਪ੍ਰਥਾਵਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਰਬਜੀਤ ਸਿੰਘ ਔਲਖ ਨੇ ਕੇ.ਵੀ.ਕੇ. ਵੱਲੋਂ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਅਤੇ ਇਸ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਾਂਝੇ ਯਤਨ ਕਰਨ ਅਤੇ ਉਪਲਬਧ ਸਾਧਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਮਨਦੀਪ ਸਿੰਘ ਨੇ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਮਿੱਟੀ ਦੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਟਿਕਾਊ ਵਿਕਲਪ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਆਉਣ ਵਾਲੇ ਹਾੜੀ ਸੀਜ਼ਨ ਲਈ ਸਿਫ਼ਾਰਸ਼ ਕੀਤੀਆਂ ਫਸਲਾਂ ਅਤੇ ਸੁਧਰੀਆਂ ਖੇਤੀ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਪਸਾਰ ਵਿਗਿਆਨੀ (ਪੌਦਾ ਰੋਗ ਵਿਗਿਆਨ) ਡਾ. ਆਰ.ਐਸ. ਬੱਲ ਨੇ ਝੋਨੇ ਦੀ ਫਸਲ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪੌਦ ਸੁਰੱਖਿਆ ਉਪਾਅ ਅਪਣਾਉਣ ਨਾਲ ਬੇਲੋੜੀ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਦੇ ਨਾਲ ਫਸਲ ਦੀ ਸਿਹਤ ਅਤੇ ਉਤਪਾਦਨ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ। ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੁਧਾਰਨ, ਖੇਤੀ ਉਤਪਾਦਕਤਾ ਵਧਾਉਣ ਅਤੇ ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਏਕੀਕ੍ਰਿਤ ਅਤੇ ਵਾਤਾਵਰਨ ਪੱਖੀ ਖੇਤੀ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਮਾਹਿਰਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ ਲੋਕਾਂ ਨੇ ਛੁਡਵਾਇਆ
NEXT STORY