ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ 'ਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਉਣ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੋਕਾਂ ਨੂੰ ਲਿੰਗ ਆਧਾਰਤ ਹਿੰਸਾ ਦੇ ਨਾਲ-ਨਾਲ ਘਰੇਲੂ ਹਿੰਸਾ, ਦਾਜ ਦੀ ਸਮੱਸਿਆ, ਪੋਕਸੋ ਅਤੇ ਬਾਲ ਵਿਆਹ ਐਕਟ ਆਦਿ ਵਿਸ਼ਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਦਾ ਸੁਨੇਹਾ ਦੇਣਗੇ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਠੱਲ ਪਾਉਣ ਵਿਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ’ਚ ਹਾਈ ਅਲਰਟ ਜਾਰੀ, ਇਹ 7 ਜ਼ਿਲ੍ਹੇ ਸੰਵੇਦਨਸ਼ੀਲ ਕਰਾਰ, ਤਾਇਨਾਤ ਹੋਣਗੇ ਕਮਾਂਡੋ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜ਼ਿਲ੍ਹਿਆਂ 'ਚ ਟਰੇਨਿੰਗ ਪ੍ਰੋਗਰਾਮ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ‘ਵਨ ਸਟਾਪ ਸੈਂਟਰਾਂ’ ਦੇ ਸਟਾਫ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿੰਗ ਆਧਾਰਤ ਹਿੰਸਾ, ਇਸ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੌਜੂਦਾ ਕਾਨੂੰਨ ਪ੍ਰਬੰਧਾਂ ਘਰੇਲੂ ਹਿੰਸਾ ਐਕਟ, ਦਾਜ ਰੋਕੂ ਐਕਟ, ਪੋਕਸੋ, ਆਨਲਾਈਨ ਗਾਲੀ ਗਲੋਚ, ਜੁਰਮ ਕਾਨੂੰਨ ਸੋਧ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਭਾਗ ਦੇ ਅਧਿਕਾਰੀਆਂ ਅਤੇ ਸੈਂਟਰਾਂ ਦੇ ਸਟਾਫ ਨੂੰ ਤਾਕੀਦ ਕੀਤੀ ਗਈ ਕਿ ਉਹ ਲਿੰਗ ਆਧਾਰਤ ਹਿੰਸਾ ਦੇ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ।
ਅੰਮ੍ਰਿਤਸਰ ਵਿਖੇ ਅਟਾਰੀ ਬਾਰਡਰ ’ਤੇ BSF ਜਵਾਨਾਂ ਨੇ ਮਨਾਈ ਦੀਵਾਲੀ, ਪਾਕਿ ਰੇਂਜਰਸ ਨੂੰ ਵੰਡੀ ਮਠਿਆਈ
NEXT STORY