ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜ਼ਿਲਾ ਸਿਹਤ ਵਿਭਾਗ ਵਲੋਂ ਕੁਸ਼ਟ ਰੋਗ ਸਪਸ਼ਟ ਕੁਸ਼ਟ ਰੋਗ ਜਾਗਰੂਕਤਾ ਪੰਦੜਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ 'ਚ ਜ਼ਿਲਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ। ਇਸ ਰੈਲੀ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫਤ ਚੈਕਅਪ ਕੈਂਪ, ਸੈਸੇਟਾਈਜੇਸ਼ਨ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਰੈਲੀ ਵਿਚ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
ਇਸ ਮੌਕੇ ਜ਼ਿਲਾ ਅਧਿਕਾਰੀ ਡਾ: ਰੰਜੂ ਸਿੰਗਲਾ ਜ਼ਿਲਾ ਪਰਿਵਾਰ ਭਲਾਈ ਅਫਸਰ, ਡਾ: ਕੀਮਤੀ ਲਾਲ, ਡਾ: ਜਾਗ੍ਰਿਤੀ ਚੰਦਰ, ਡਾ: ਸਤੀਸ਼ ਕੁਮਾਰ ਜ਼ਿਲਾ ਲੈਪਰੋਸੀ ਅਫਸਰ ਅਤੇ ਸਮੂਹ ਐਸ. ਐਮ. ਓ ਜਿਨ੍ਹਾਂ 'ਚ ਡਾ : ਸੁਮਨ ਵਧਾਵਨ, ਡਾ: ਗੁਰਚਰਨ ਸਿੰਘ, ਡਾ:ਪ੍ਰਦੀਪ ਕੁਮਾਰ, ਡਾ:ਕਿਰਨਦੀਪ ਕੌਰ, ਡਾ: ਰਮੇਸ਼ ਕੁਮਾਰੀ ਅਤੇ ਦਫਤਰੀ ਸਟਾਫ ਤੋਂ ਇਲਾਵਾ ਆਸ਼ਾ ਵਰਕਰ ਮੌਜੂਦ ਸਨ। ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹ ਇਕੱਠ ਨੂੰ ਡਾ. ਸੁਖਪਾਲ ਸਿੰਘ ਸਿਵਲ ਸਰਜਨ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਸਟਾਫ਼ ਅਤੇ ਹੋਰ ਲੋਕਾਂ ਨੂੰ ਕੁਸ਼ਟ ਰੋਗੀਆਂ ਦਾ ਇਲਾਜ ਕਰਵਾਉਣ ਲਈ ਉਨ੍ਹਾਂ ਨਾਲ ਮਿਲ ਜੁਲ ਕੇ ਰਹਿਣ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸਿਵਲ ਸਰਜਨ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿਚੋਂ ਹੁੰਦੀ ਹੋਈ ਸਥਾਨਕ ਦਫਤਰ ਸਿਵਲ ਸਰਜਨ ਵਿਖੇ ਵਾਪਸ ਪਹੁੰਚੀ । ਡਾ. ਸ਼ਤੀਸ ਗੋਇਲ ਜ਼ਿਲਾ ਲੈਪਰੋਸੀ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਮਰੀਜ਼ ਦੀ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਧੱਬੇ ਸਮੇਤ ਚਮੜੀ ਦਾ ਸੁੰਨਾਪਨ, ਨਸਾਂ ਮੋਟੀਆਂ ਅਤੇ ਸਖਤ, ਅੰਗ ਮੁੜਨੇ, ਠੰਡੇ ਤੱਤੇ ਦਾ ਭੇਦ ਨਾ ਹੋਣਾ ਆਦਿ ਜਿਹੇ ਲੱਛਣ ਦਿਸਣ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਚ ਚੈਕ ਅੱਪ ਕਰਵਾਉਣਾ ਚਾਹੀਦਾ ਹੈ ਕਿਉਕਿ ਇਹ ਲੱਛਣ ਕੁਸ਼ਟ ਰੋਗ ਦੇ ਹਨ। ਸਿਹਤ ਵਿਭਾਗ ਦੀ ਟੀਮ ਜਿਨ੍ਹਾਂ 'ਚ ਸ੍ਰੀ ਗੁਰਤੇਜ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਮੰਦਰ ਸਿੰਘ, ਸੰਦੀਪ ਕੁਮਾਰ ਐਨ. ਐਮ. ਐਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਕੁਸ਼ਟ ਰੋਗੀਆਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਮੋਗਾ : ਮੰਗਾਂ ਨੂੰ ਲੈ ਕੇ ਕਿਸਾਨਾਂ ਜਾਮ ਕੀਤਾ ਕੌਮੀ ਮਾਰਗ
NEXT STORY