ਤਰਨਤਾਰਨ, (ਜ. ਬ.)- ਮਾਣਯੋਗ ਡਿਪਟੀ ਕਮਿਸ਼ਨਰ ਜ਼ਿਲਾ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ ਤੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਦੀ ਯੋਗ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਮੁੜ ਉਕਤ ਜਗ੍ਹਾ 'ਤੇ ਆ ਕੇ ਸਮਾਪਤ ਹੋਈ। ਇਸ ਸਮੇਂ ਮੈਡਮ ਨਿਰਮਲਜੀਤ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੁੱਤਰਾਂ ਵਾਂਗ ਹੀ ਧੀਆਂ ਨੂੰ ਵੀ ਮਾਣ-ਸਤਿਕਾਰ ਦੇਣਾ ਚਾਹੀਦਾ ਹੈ ਅਤੇ ਪੁੱਤਰਾਂ ਵਾਂਗ ਹੀ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤ ਕਿ ਧੀਆਂ ਨੂੰ ਪੜ੍ਹਾਈ ਤੋਂ ਵਾਂਝਾ ਨਾ ਰੱਖਿਆ ਜਾਵੇ।
ਪੰਜਾਬ ਸਰਕਾਰ ਕਰਜ਼ਾ ਮੁਆਫੀ ਦਾ ਆਗਾਜ਼ ਰਾਹੁਲ ਗਾਧੀ ਹੱਥੋਂ ਕਰਵਾਉਣ ਦੀ ਇੱਛੁਕ
NEXT STORY