ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ 'ਚ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਸਕੀਮ 'ਚ ਫਰਜ਼ੀਵਾੜੇ ਦੇ ਮਾਮਲੇ ਸਾਹਮਣੇ ਆਏ ਹਨ। ਆਯੂਸ਼ਮਾਨ ਭਾਰਤ ਯੋਜਨਾ ਤਹਿਤ ਪੂਰੇ ਦੇਸ਼ 'ਚੋਂ ਦੋਹਾਂ ਸੂਬਿਆਂ 'ਚ 26 ਫ਼ੀਸਦੀ ਫਰਜ਼ੀਵਾੜੇ ਦਾ ਦਾਅਵਾ ਕੀਤਾ ਗਿਆ ਹੈ। ਪੰਜਾਬ 'ਚ ਹਾਲਾਤ ਹੋਰ ਵੀ ਜ਼ਿਆਦਾ ਮਾੜੇ ਹਨ, ਜਿੱਥੇ ਇਹ ਸਕੀਮ ਵਿਵਾਦਾਂ 'ਚ ਘਿਰੀ ਹੋਈ ਹੈ। ਇਸ ਸਕੀਮ ਸਬੰਧੀ ਸੂਬਾ ਸਰਕਾਰ ਨੇ ਮਾੜੇ ਵਰਤਾਓ ਦੀਆਂ ਸ਼ਿਕਾਇਤਾਂ 'ਤੇ ਨਿੱਜੀ ਹਸਪਤਾਲਾਂ ਦਾ ਕਰੀਬ 250 ਕਰੋੜ ਰੁਪਏ ਦਾ ਬਕਾਇਆ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ : ਪਾਲਤੂ ਪਿੱਟਬੁੱਲ ਕੁੱਤੇ ਨੇ ਮਾਲਕ ਨੂੰ ਬੁਰੀ ਤਰ੍ਹਾਂ ਵੱਢਿਆ, ਲੋਕਾਂ ਨੇ 2 ਘੰਟੇ ਦੀ ਜੱਦੋ-ਜਹਿਦ ਮਗਰੋਂ ਛੁਡਾਇਆ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਇਕੱਠੇ ਕੀਤੇ ਅੰਕੜਿਆਂ ਮੁਤਾਬਕ 17 ਸੂਬਿਆਂ ਦੀਆਂ ਰਾਜ ਸਿਹਤ ਏਜੰਸੀਆਂ ਨੇ 24152 ਫਰਜ਼ੀ ਦਾਅਵਿਆ ਦਾ ਪਤਾ ਲਾਇਆ ਹੈ, ਜਿਨ੍ਹਾਂ 'ਚੋਂ ਪੰਜਾਬ ਅਤੇ ਹਰਿਆਣਾ ਦੇ 6161 ਮਾਮਲੇ ਸਾਹਮਣੇ ਆਏ ਹਨ। ਪੰਜਾਬ 'ਚ 682 ਨਿੱਜੀ ਹਸਪਤਾਲ ਅਤੇ 245 ਸਰਕਾਰੀ ਹਸਪਤਾਲ ਇਸ ਯੋਜਨਾ ਤਹਿਤ ਸੂਚੀਬੱਧ ਕੀਤੇ ਗਏ ਹਨ। ਮੰਤਰਾਲੇ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਤਹਿਤ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਕੀਮ ਨੂੰ ਲਾਗੂ ਕਰਨ ਵਾਲੀ ਨੈਸ਼ਨਲ ਹੈਲਥ ਏਜੰਸੀ ਨੇ ਧੋਖਾਧੜੀ ਵਿਰੋਧੀ ਦਿਸ਼ਾ-ਨਿਰਦੇਸ਼ਾਂ ਦੀ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਨਿਰਧਾਰਿਤ ਮਾਪਦੰਡਾਂ ਮੁਤਾਬਕ ਸਾਰੇ ਦਾਅਵਿਆਂ ਲਈ ਮਨਜ਼ੂਰੀ ਅਤੇ ਭੁਗਤਾਨ ਤੋਂ ਪਹਿਲਾਂ ਮਰੀਜ਼ ਦੀ ਬੈੱਡ 'ਤੇ ਫੋਟੋ ਸਮੇਤ ਲਾਜ਼ਮੀ ਸਹਾਇਕ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ: ਮੋਬਾਇਲ ਐਪ ’ਤੇ ਹੋਈ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਵਿਆਹ ਰਚਾ ਸਾਜ਼ਿਸ਼ ਤਹਿਤ ਕਰਵਾ ਦਿੱਤਾ ਗਰਭਪਾਤ
NEXT STORY