ਝਬਾਲ/ਬੀੜ ਸਾਹਿਬ, (ਲਾਲੂ ਘੁੰਮਣ, ਬਖਤਾਵਰ, ਭਾਟੀਆ)- ਪੰਜਾਬ ਦੀ ਕੈਪਟਨ ਸਰਕਾਰ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ। ਕਰਜ਼ੇ ਹੇਠਾਂ ਦੱਬੇ ਕਿਸਾਨਾਂ ਨੂੰ ਹੋਰ ਲਤਾੜਿਆ ਜਾ ਰਿਹਾ ਹੈ। ਗਰੀਬਾਂ ਤੋਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਜਸਪਾਲ ਸਿੰਘ ਝਬਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਪ੍ਰਗਟ ਸਿੰਘ ਜਾਮਰਾਏ ਦੀ ਅਗਵਾਈ 'ਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਸਬੰਧੀ ਲਾਮਬੰਦੀ ਕਰਨ ਲਈ ਵੱਖ-ਵੱਖ ਪਿੰਡਾਂ ਅੰਦਰ ਰੱਖੀਆਂ ਗਈਆਂ ਮੀਟਿੰਗਾਂ ਉਪਰੰਤ ਪਿੰਡ ਜਗਤਪੁਰਾ ਸਥਿਤ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂਆਂ ਨੇ ਕੀਤਾ।
ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦਾ ਦਸਤੂਰ ਹੈ ਕਿ ਕਦੇ ਵੀ ਹੱਕਦਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਬਿਨਾਂ ਸੰਘਰਸ਼ ਨਹੀਂ ਦਿੱਤੇ ਗਏ। ਇਸ ਲਈ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਦੇ ਰਾਹ ਪੈਣ ਲਈ ਅੱਗੇ ਵਧਣਾ ਪਵੇਗਾ। ਉਨ੍ਹਾਂ 5 ਮਾਰਚ ਨੂੰ ਬੀ. ਡੀ. ਪੀ. ਓ. ਦਫਤਰ ਗੰਡੀਵਿੰਡ ਸਾਹਮਣੇ ਵਿਸ਼ਾਲ ਧਰਨਾ ਪ੍ਰਦਰਸ਼ਨ ਕਰਨ ਲਈ ਪਰਿਵਾਰਾਂ ਸਮੇਤ ਪੁੱਜਣ ਦੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਉਪਰੰਤ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਬਲਦੇਵ ਸਿੰਘ ਪੰਡੋਰੀ, ਜਰਨੈਲ ਸਿੰਘ ਰਸੂਲਪੁਰ, ਬਲਵਿੰਦਰ ਸਿੰਘ ਬਿੱਲਾ ਚੀਮਾ, ਪ੍ਰੇਮ ਸਿੰਘ ਜਗਤਪੁਰਾ, ਪੂਰਨ ਸਿੰਘ, ਪ੍ਰਗਟ ਸਿੰਘ, ਬਹਾਲ ਸਿੰਘ, ਦਲਬੀਰ ਕੌਰ, ਸਤਨਾਮ ਕੌਰ, ਅਮਰਜੀਤ ਕੌਰ, ਸਵਿੰਦਰ ਕੌਰ ਤੇ ਸਿਮਰਜੀਤ ਕੌਰ ਆਦਿ ਹਾਜ਼ਰ ਸਨ।
ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਨੌਜਵਾਨ ਦੀ ਮੌਤ
NEXT STORY