ਹੁਸ਼ਿਆਰਪੁਰ, (ਘੁੰਮਣ)- ਆਪਣੀਆਂ ਮੰਗਾਂ ਨੂੰ ਲੈ ਕੇ ਬੀ. ਐੱਸ. ਐੱਨ. ਐੱਲ. ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਜੁਆਇੰਟ ਫੋਰਮ ਦੇ ਬੈਨਰ ਹੇਠ ਸਰਕਾਰ ਤੇ ਬੀ. ਐੱਸ. ਐੱਨ. ਐੱਲ. ਮੈਨੇਜਮੈਂਟ ਖਿਲਾਫ਼ ਵਕੀਲਾਂ ਬਾਜ਼ਾਰ ਸਥਿਤ ਟੈਲੀਫੋਨ ਐਕਸਚੇਂਜ ਦੇ ਸਾਹਮਣੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।
ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤੇ ਬੀ. ਐੱਸ. ਐੱਨ. ਮੈਨੇਜਮੈਂਟ ਆਪਣੇ ਮੁਲਾਜ਼ਮਾਂ ਦੇ ਹਿੱਤਾਂ ਨਾਲ ਲਗਾਤਾਰ ਧੱਕੇਸ਼ਾਹੀ ਕਰਦੀ ਆਈ ਹੈ, ਜਿਸ ਦਾ ਅਸੀਂ ਡਟ ਕੇ ਵਿਰੋਧ ਕਰਾਂਗੇ।
ਇਸ ਮੌਕੇ ਬੋਲਦਿਆਂ ਅਮਰਜੀਤ ਸਿੰਘ, ਪ੍ਰਦੀਪ ਕੁਮਾਰ, ਤਰਦੀਪ ਕੁਮਾਰ, ਹਰੀਸ਼ ਚੰਦਰ, ਮੁਕੇਸ਼ ਕੁਮਾਰ, ਜਗਮਹਿੰਦਰ ਸਿੰਘ, ਜਗਤਾਰ ਸਿੰਘ, ਸੋਹਣ ਲਾਲ, ਸਿਮਰਨਜੀਤ ਸਿੰਘ ਥਿਆੜਾ, ਪਰਮਜੀਤ ਸਿੰਘ, ਬਲਵਿੰਦਰ ਕੁਮਾਰ, ਸੁਰਜੀਤ ਰਾਏ, ਰਾਜ ਕੁਮਾਰ, ਮਨਜੀਤ ਸਿੰਘ ਆਦਿ ਨੇ ਕਿਹਾ ਕਿ ਬੀ. ਐੱਸ. ਐੱਨ. ਐੱਲ. ਦੇ ਘਾਟੇ 'ਚ ਜਾਣ ਦਾ ਕਾਰਨ ਉਸ ਦੇ ਮੁਲਾਜ਼ਮ ਨਹੀਂ, ਸਗੋਂ ਸਰਕਾਰ ਦੀਆਂ ਮਾਰੂ ਨੀਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਵੱਖਰੇ ਤੌਰ 'ਤੇ ਮੋਬਾਇਲ ਟਾਵਰ ਕੰਪਨੀਆਂ ਨੂੰ ਕੰਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਨ. ਐੱਲ. ਹਰ ਸਾਲ ਬਾਅਦ ਆਪਣੇ ਮੁਲਾਜ਼ਮਾਂ ਦੀ ਤਨਖ਼ਾਹ 'ਚ 10 ਫੀਸਦੀ ਦਾ ਇੰਕਰੀਮੈਂਟ ਦਿੰਦੀ ਹੈ ਪਰ ਇਸ ਵਾਰ ਇੰਕਰੀਮੈਂਟ ਦੀ ਚਰਚਾ ਤੱਕ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਲਟਕਦੀਆਂ ਮੰਗਾਂ ਵੀ ਪਹਿਲ ਦੇ ਆਧਾਰ 'ਤੇ ਪੂਰੀਆਂ ਕੀਤੀਆਂ ਜਾਣ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ 'ਚ ਵਾਧਾ ਨਾ ਕੀਤਾ ਗਿਆ ਤਾਂ ਸ਼ੁਰੂ ਕੀਤੇ ਗਏ ਸੰਘਰਸ਼ ਦੀ ਲੜੀ ਤਹਿਤ 12 ਤੇ 13 ਦਸੰਬਰ ਨੂੰ ਦੋ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੀ ਹੜਤਾਲ ਅਣਮਿੱਥੇ ਸਮੇਂ ਲਈ ਵੀ ਸ਼ੁਰੂ ਹੋ ਸਕਦੀ ਹੈ।
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਦਰਦਨਾਕ ਹਾਦਸੇ ਦੌਰਾਨ ਮੌਤ
NEXT STORY