ਫਿਰੋਜ਼ਪੁਰ,(ਕੁਮਾਰ,ਮਨਦੀਪ, ਮਲਹੋਤਰਾ)- ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ. ਐੱਸ. ਐੱਫ. ਨੇ 3 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 1 ਕਿਲੋ 70 ਗ੍ਰਾਮ ਹੈ। ਦੱਸਿਆ ਜਾਂਦਾ ਹੈ ਕਿ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 5 ਕਰੋੜ 35 ਲੱਖ ਰੁਪਏ ਹੈ।
ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਫਿਰੋਜ਼ਪੁਰ ਸੈਕਟਰ ਵਿਚ ਬੀ. ਐੱਸ. ਐੱਫ. ਨੇ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਉਂਦੇ ਹੋਏ ਇਹ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਫੈਸਿੰਗ ਦੇ ਨਾਲ ਲੱਗਦੇ ਖੇਤਾਂ 'ਚ ਸੁੱਟੀ ਗਈ ਸੀ।
23ਵੇਂ ਦਿਨ 1745 ਸ਼ਰਧਾਲੂਆਂ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ
NEXT STORY