ਲੁਧਿਆਣਾ : ਬਾਬਾ ਬਾਗੇਸ਼ਵਰ ਦੇ ਨਾਮ ਨਾਲ ਪ੍ਰਸਿੱਧ ਧੀਰੇਂਦਰ ਸ਼ਾਸਤਰੀ ਨੇ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਇਥੇ ਧਾਰਮਿਕ ਸਮਾਗਮ ਦੌਰਾਨ ਬਾਬਾ ਬਾਗੇਸ਼ਵਰ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਪੰਜਾਬ ਅੰਦਰ ਨਸ਼ਾ ਵਿੱਕ ਰਿਹਾ ਹੈ ਅਤੇ ਵੱਡੇ ਪੱਧਰ 'ਤੇ ਧਰਮ ਪਰਿਵਰਤਨ ਹੋ ਰਿਹਾ ਹੈ, ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਤਾਕਤਾਂ ਨੌਜਵਾਨਾਂ ਨੂੰ ਵਰਗਲਾ ਰਹੀਆਂ ਹਨ। ਅੱਜ ਨੌਜਵਾਨ ਪੀੜ੍ਹੀ ਨੂੰ ਨਸ਼ੇ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਵਿਚ ਨੌਜਵਾਨਾਂ ਨੂੰ ਵਰਗਲਾ ਕੇ ਉਜਾੜਿਆ ਜਾ ਰਿਹਾ।
ਇਹ ਵੀ ਪੜ੍ਹੋ : ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
ਬਾਬਾ ਬਾਗੇਸ਼ਵਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਅਤੇ ਧਰਮ ਪਰਿਵਾਰਤਨ ਸਖ਼ਤੀ ਨਾਲ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ, ਸਮਾਜ ਸੇਵੀ ਸੰਸਥਾਵਾਂ ਬਹੁਤ ਕੰਮ ਕਰ ਰਹੀਆਂ ਹਨ, ਇਸ ਲਈ ਉਨ੍ਹਾਂ ਦਾ ਧੰਨਵਾਦ ਹੈ, ਪਰ ਪੰਜਾਬ ਵਿਚ ਦੋ ਚੀਜ਼ਾਂ ਨਸ਼ਾ ਅਤੇ ਧਰਮਪਰਿਵਰਤਨ ਸਖ਼ਤੀ ਨਾਲ ਬੰਦ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ, DGP ਨੇ ਦਿੱਤੇ ਕਾਰਵਾਈ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
NEXT STORY