ਅੰਮ੍ਰਿਤਸਰ- ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਨਜ਼ਰ ਆਏ। ਬਾਬਾ ਬਗੇਸ਼ਵਰ ਨੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਗੁਰੂ ਰਾਮ ਦਾਸ ਜੀ ਦੀ ਨਗਰੀ ਪਹੁੰਚੇ ਹਾਂ ਅੰਮ੍ਰਿਤਸਰ ਬਹੁਤ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਅਰਦਾਸ ਕਰਦੇ ਹਾਂ ਕਿ ਸਾਰੇ ਲੋਕਾਂ 'ਚ ਏਕਤਾ ਬਣੀ ਰਹੇ ਅਤੇ ਆਪਸ 'ਚ ਪਿਆਰ ਨਾਲ ਰਹਿਣ।
ਇਹ ਵੀ ਪੜ੍ਹੋ- ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ 'ਚ ਅਮਰੀਕਾ ਤੇ ਯੂਕੇ ਨੇ ਕੀਤਾ ਕੈਨੇਡਾ ਦਾ ਸਮਰਥਨ
ਬਾਬਾ ਬਗੇਸ਼ਵਰ ਧਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਕਿ ਗੁਰੂ ਨਗਰੀ ਤੋਂ ਬਾਅਦ ਉਹ ਪਠਾਨਕੋਟ ਦੀ 3 ਦਿਨ ਦੀ ਯਾਤਰਾ 'ਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਇਕ ਵਾਰ ਪੰਜਾਬ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ ਅਤੇ ਉਹ ਇਸੇ ਤਰ੍ਹਾਂ ਪੰਜਾਬ ਆਉਂਦੇ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਸਿਰ ਦੇ ਪੀਲੀ ਦਸਤਾਰ ਸਜਾਈ ਹੋਈ ਸੀ ਅਤੇ ਪੰਜਾਬ ਦੇ ਲੋਕਾਂ ਦੀ ਪ੍ਰਸ਼ੰਸਾ ਵੀ ਕੀਤੀ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੋਰਟੀਫਾਈਡ ਰਾਈਸ ਨਿਯਮਾਂ 'ਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ 700 ਕਰੋੜ ਦਾ ਹੋਵੇਗਾ ਨੁਕਸਾਨ
NEXT STORY