ਫਰੀਦਕੋਟ : ਸੂਫੀ ਸੰਤ ਬਾਬਾ ਫਰੀਦ ਜੀ ਦੀ ਯਾਦ 'ਚ ਕਰਵਾਇਆ ਜਾਣ ਵਾਲਾ ਸਲਾਨਾ 5 ਦਿਨਾ 'ਬਾਬਾ ਫਰੀਦ ਮੇਲਾ' ਮੰਗਲਵਾਰ ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 23 ਸਤੰਬਰ ਨੂੰ ਖਤਮ ਹੋਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਲ 2010 'ਚ ਇਸ ਮੇਲੇ ਨੂੰ 'ਵਿਰਾਸਤੀ ਮੇਲਾ' ਐਲਾਨਿਆ ਗਿਆ ਸੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਅਧਿਕਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਕੋਲੋਂ ਹੁਣ ਤੱਕ ਦੇ ਕੀਤੇ ਕੰਮਾਂ ਦੀ ਰਿਪੋਰਟ ਲਈ। ਮੀਟਿੰਗ ਦੌਰਾਨ ਉਨ੍ਹਾਂ ਖਾਣ-ਪੀਣ ਵਾਲੀਆਂ ਵਸਤਾਂ ਦੀ ਸਫ਼ਾਈ ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕੇਸ਼ਵ ਹਿੰਗੋਨੀਆ ਹਾਜ਼ਰ ਸਨ। ਮੀਟਿੰਗ 'ਚ ਇਹ ਹੁਕਮ ਦਿੱਤੇ ਕਿ ਬਾਹਰੋਂ ਵੱਡੀ ਗਿਣਤੀ 'ਚ ਸ਼ਰਧਾਲੂ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਆਉਂਦੇ ਹਨ, ਜਿਸ ਲਈ ਇਨ੍ਹਾਂ ਸਥਾਨਾਂ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਸ਼੍ਰੀ ਪਰਾਸ਼ਰ ਨੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਦੌਰਾਨ ਹੰਗਾਮੀ ਹਾਲਾਤ ਨਾਲ ਨਿਪਟਣ ਦੇ ਪੂਰੇ ਪ੍ਰਬੰਧ ਕਰ ਲਏ ਜਾਣ। ਡਿਪਟੀ ਕਮਿਸ਼ਨਰ ਨੇ ਬਾਬਾ ਫਰੀਦ ਆਗਮਨ ਪੁਰਬ ਦੌਰਾਨ ਲੰਗਰ ਲਾਉਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਸਫ਼ਾਈ ਦਾ ਖ਼ਾਸ ਖਿਆਲ ਰੱਖਣ ਅਤੇ ਲੰਗਰ ਲਈ ਪਲਾਸਟਿਕ ਅਤੇ ਥਰਮਾਕੋਲ ਨਾਲ ਬਣੇ ਬਰਤਨਾਂ ਦੀ ਬਜਾਏ ਕਾਗਜ਼ ਜਾਂ ਪੱਤਲਾਂ ਨਾਲ ਬਣੇ ਬਰਤਨਾਂ ਦੀ ਵਰਤੋਂ ਕੀਤੀ ਜਾਵੇ।
ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਮਧੂਮੀਤ ਕੌਰ, ਐੱਸ. ਡੀ. ਐੱਮ. ਫਰੀਦਕੋਟ ਗੁਰਜੀਤ ਸਿੰਘ, ਐੱਸ. ਡੀ. ਐੱਮ. ਕੋਟਕਪੂਰਾ, ਜੈਤੋ ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਜਗਜੀਤ ਸਿੰਘ ਜੋਹਲ, ਪੁਲਸ ਕਪਤਾਨ ਬਹਾਦਰ ਸਿੰਘ, ਸਕੱਤਰ ਰੈੱਡ ਕਰਾਸ ਰੋਸ਼ਨ ਲਾਲ ਗੋਇਲ, ਜ਼ਿਲਾ ਸਿੱਖਿਆ ਅਫਸਰ (ਸੈ.) ਸ਼੍ਰੀਮਤੀ ਬਲਜੀਤ, ਉਪ ਜ਼ਿਲਾ ਸਿੱਖਿਆ ਅਫਸਰ (ਐ.) ਸ਼੍ਰੀਮਤੀ ਇੰਦਰਜੀਤ ਕੌਰ, ਤਹਿਸੀਲਦਾਰ ਰਮੇਸ਼ ਕੁਮਾਰ ਜੈਨ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਖੇਡ ਟੂਰਨਾਮੈਂਟ ਕਮੇਟੀਆਂ ਦੇ ਪ੍ਰਧਾਨ ਹਾਜ਼ਰ ਸਨ।
ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਿਰਾਸ਼ : ਚੰਦੂਮਾਜਰਾ
NEXT STORY