ਫ਼ਰੀਦਕੋਟ (ਬਾਂਸਲ)- ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ-2026 ਦੇ ਸ਼ੁੱਭ ਅਵਸਰ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਵੱਲੋਂ ਕੀਤੇ ਗਏ ਸਮਾਗਮਾਂ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਜਸਬੀਰ ਸਿੰਘ ਜੱਸੀ ਨੇ ਜਿੱਥੇ ਆਪਣੇ ਨਿਵੇਕਲੇ ਅੰਦਾਜ਼ ’ਚ ਸ਼ੇਅਰੋ ਸ਼ਾਇਰੀ ਨਾਲ ਮੇਲੇ ਦੇ ਚਾਰੇ ਦਿਨ ਖੂਬ ਰੰਗ ਬੰਨ੍ਹਿਆ। ਉਨ੍ਹਾਂ ਮੇਲੇ ਦੌਰਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵੀ ਸਾਰਥਿਕ ਸਨ੍ਹੇਹੇ ਦਿੱਤੇ।
ਮੇਲੇ ਦੇ ਅੰਤਿਮ ਦਿਨ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਾਹੁਲ ਚਾਬਾ, ਐੱਸ.ਐੱਸ.ਪੀ.ਫ਼ਰੀਦਕੋਟ ਗੁਰਬੰਸ ਸਿੰਘ ਬੈਂਸ, ਏ.ਡੀ.ਸੀ (ਜਨਰਲ) ਸ਼੍ਰੀ ਕੇਸ਼ਵ ਗੋਇਲ, ਇਨਫ਼ਰਮੇਸ਼ਰ ਕਮਿਸ਼ਨਰ ਪੰਜਾਬ ਸੰਦੀਪ ਸਿੰਘ ਧਾਲੀਵਾਲ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ,ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਸਮੇਤ ਹਾਜ਼ਰ ਅਧਿਕਾਰੀਆਂ ਨੇ ਮਿਲ ਕੇ ਜਸਬੀਰ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ। ਇੱਥੇ ਜ਼ਿਕਰਯੋਗ ਹੈ ਜਸਬੀਰ ਸਿੰਘ ਜੱਸੀ, ਜਿੱਥੇ ਸਿੱਖਿਆ ਵਿਭਾਗ ਅੰਦਰ ਜ਼ਿਲਾ ਗਾਈਡੈਂਸ ਕਾਊਂਸਲਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ ’ਚ ਵੀ ਉਹ ਹਮੇਸ਼ਾ ਸਰਗਰਮੀ ਨਾਲ ਮਾਨਵਤਾ ਭਲਾਈ ਕਾਰਜ ਕਰਦੇ ਹਨ ਅਤੇ ਬਤੌਰ ਅਦਾਕਾਰ ਵੀ ਗੂੜੀ ਪਛਾਣ ਰੱਖਦੇ ਹਨ।
ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ ਸੰਕੇਤ : ਅਨਿਲ ਸਰੀਨ
NEXT STORY