ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਭਗਵੰਤ ਮਾਨ ਸਰਕਾਰ ਵਿਚਕਾਰ ਟਕਰਾਅ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਵਿਧਾਨ ਸਭਾ ਦੇ ਮੁੱਦੇ ਮਗਰੋਂ ਹੁਣ ਰਾਜਪਾਲ ਨੇ ਇਕ ਫ਼ੈਸਲੇ 'ਤੇ ਫ਼ਾਈਲ ਸਰਕਾਰ ਨੂੰ ਵਾਪਸ ਮੋੜ ਦਿੱਤੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਅਗਲੇ ਵਾਈਸ ਚਾਂਸਲਰ (ਵੀ. ਸੀ.) ਲਈ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ।
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ ਗੈਸ ਕੰਪਨੀਆਂ ਦਾ ਵੱਡਾ ਝਟਕਾ, ਹੁਣ ਸਾਲ 'ਚ ਸਿਰਫ ਇੰਨੇ ਸਿਲੰਡਰ ਹੀ ਬੁੱਕ ਕਰ ਸਕੋਗੇ
ਸੂਤਰਾਂ ਮੁਤਾਬਕ ਰਾਜਪਾਲ ਨੇ ਸਿਰਫ ਡਾ. ਗੁਰਪ੍ਰੀਤ ਸਿੰਘ ਵਾਂਡਰ ਦਾ ਹੀ ਨਾਂ ਭੇਜਣ 'ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਨੇ ਇਹ ਕਹਿੰਦੇ ਹੋਏ ਫ਼ਾਈਲ ਵਾਪਸ ਮੋੜੀ ਹੈ ਕਿ ਸਰਚ ਕਮੇਟੀ ਵੱਲੋਂ ਸ਼ਾਰਟ ਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ। ਦੱਸ ਦੇਈਏ ਕਿ ਯੂਨੀਵਰਸਿਟੀ ਦੇ ਸਾਬਕਾ ਵੀ. ਸੀ. ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਵਿਵਾਦ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ
ਵਿਧਾਨ ਸਭਾ ਸੈਸ਼ਨ ਲਈ ਵੀ ਰਾਜਪਾਲ ਨੇ ਕੀਤੀ ਸੀ ਨਾਂਹ
ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਰੇੜਕਾ ਉਸ ਵੇਲੇ ਤੋਂ ਚੱਲ ਰਿਹਾ ਹੈ, ਜਦੋਂ ਪਹਿਲਾਂ 22 ਸਤੰਬਰ ਨੂੰ ਰਾਜਪਾਲ ਨੇ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ ਪੰਜਾਬ ਸਰਕਾਰ ਨੂੰ ਦੇ ਦਿੱਤੀ ਪਰ ਬਾਅਦ 'ਚ ਇਹ ਮਨਜ਼ੂਰੀ ਉਨ੍ਹਾਂ ਨੇ ਵਾਪਸ ਲੈ ਲਈ ਸੀ। ਹਾਲਾਂਕਿ ਬਾਅਦ 'ਚ ਪੰਜਾਬ ਸਰਕਾਰ ਵੱਲੋਂ ਇਜਲਾਸ ਬੁਲਾ ਲਿਆ ਗਿਆ ਸੀ। ਹੁਣ ਵੀ. ਸੀ. ਦੇ ਮਾਮਲੇ ਸਬੰਧੀ ਫ਼ਾਈਲ ਮੋੜਨ 'ਤੇ ਇਕ ਵਾਰ ਫਿਰ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਤਕਰਾਰ ਵੱਧ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਰ੍ਹਦਾ ਮੀਂਹ ਵੀ ਨਹੀਂ ਰੋਕ ਸਕਿਆ ਕਿਸਾਨਾਂ ਦਾ ਧਰਨਾ, 15 ਅਕਤੂਬਰ ਨੂੰ 'ਲਲਕਾਰ ਦਿਵਸ' ਮਨਾਉਣ ਦਾ ਐਲਾਨ
NEXT STORY