ਚੰਡੀਗੜ੍ਹ (ਕਮਲ ਸਹੋਤਾ) : ਅਕਾਲੀ ਦਲ ਦੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦੇ ਕਤਲ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਸੁਖਬੀਰ ਦਾ ਆਖਣਾ ਹੈ ਕਿ ਸਿਆਸੀ ਸ਼ਹਿ 'ਤੇ ਹੀ ਗੁਰਦੀਪ ਸਿੰਘ ਦਾ ਕਤਲ ਹੋਇਆ ਹੈ। ਸੁਖਬੀਰ ਮੁਤਾਬਕ ਸਰਕਾਰ ਵਲੋਂ ਪੂਰੀ ਯੋਜਨਾ ਦੇ ਤਹਿਤ ਇਹ ਕਤਲ ਕਰਵਾਇਆ ਗਿਆ ਹੈ। ਦੋਸ਼ ਲਗਾਉਂਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਡਰੱਗ ਮਾਫੀਆ ਨਾਲ ਸੰਬੰਧਤ ਹਨ। ਸਾਰੇ ਗੈਂਗਸਟਰ ਅਤੇ ਡਰੱਗ ਮਾਫੀਆ ਕਾਂਗਰਸ ਦੇ ਵਿਧਾਇਕਾਂ ਨਾਲ ਜੁੜ ਗਏ ਹਨ, ਜਿਨ੍ਹਾਂ ਨੂੰ ਕਾਂਗਰਸੀ ਵਿਧਾਇਕ ਨਾ ਸਿਰਫ ਪੁਲਸ ਸੁਰੱਖਿਆ ਮੁਹੱਈਆ ਕਰਵਾ ਰਹੇ ਹਨ ਸਗੋਂ ਪੈਸੇ ਦੇ ਕੇ ਕਤਲ ਵੀ ਕਰਵਾਏ ਜਾ ਰਹੇ ਹਨ।
ਦੂਜੇ ਪਾਸੇ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਪੰਜਾਬ ਸਰਕਾਰ ਨੂੰ ਬਾਬਾ ਗੁਰਦੀਪ ਸਿੰਘ ਅਤੇ ਦਲਬੀਰ ਢਿੱਲਵਾਂ ਦੇ ਕਾਤਲਾਂ ਨੂੰ ਜਲਦ ਫੜਨ ਦੀ ਚਿਤਾਵਨੀ ਦਿੱਤੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਜੇਕਰ ਇਕ ਹਫਤੇ ਦੇ ਵਿਚ ਅਕਾਲੀ ਆਗੂਆਂ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਬਾਬਾ ਗੁਰਦੀਪ ਦਾ ਹੋਇਆ ਅੰਤਿਮ ਸਸਕਾਰ, ਮਜੀਠੀਆ ਨੇ ਮੜ੍ਹੇ ਸਰਕਾਰ 'ਤੇ ਦੋਸ਼
NEXT STORY