ਪਟਿਆਲਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਨਾਭਾ ਪਹੁੰਚਣ 'ਤੇ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਧਾਇਕ ਦੇਵ ਮਾਨ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਫ਼ੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੇਵ ਮਾਨ ਨੇ ਇਨ੍ਹਾਂ ਪਲਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਵੀ ਸਾਂਝਾ ਕੀਤਾ ਹੈ।
ਦੱਸ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਬੀਤੇ ਕੱਲ੍ਹ ਨਾਭੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਵੀ ਕੀਤੀ ਸੀ।
ਧੋਖਾਦੇਹੀ ਦੇ ਦੋਸ਼ਾਂ ’ਚ ਕੌਂਸਲਰ ਸਮੇਤ 3 ਨਾਮਜ਼ਦ
NEXT STORY