ਨਕੋਦਰ, (ਪਾਲੀ)— ਵਿਸ਼ਵ ਪ੍ਰਸਿੱਧ ਦਰਬਾਰ ਬਾਬਾ ਮੁਰਾਦ ਸ਼ਾਹ ਜੀ ਤੇ ਅਲਮਸਤ ਬਾਪੂ ਲਾਲ ਬਾਦਸ਼ਾਹ (ਨਕੋਦਰ) 'ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਲਈ ਹੁਣ ਕੁਝ ਦਿਨ ਇੰਤਜ਼ਾਰ ਕਰਨਾ ਪਵੇਗਾ। ਭਾਵੇਂ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ ਧਾਰਮਕ ਅਸਥਨਾਂ ਨੂੰ ਆਪਣੇ ਪ੍ਰੋਗਰਾਮ ਰੱਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਇਸ ਦੇ ਬਾਵਜੂਦ ਪ੍ਰਮਾਤਮਾ 'ਚ ਵਿਸ਼ਵਾਸ ਰੱਖਣ ਵਾਲੇ ਸ਼ਰਧਾਲੂਆਂ ਵਲੋਂ ਬਿਨ੍ਹਾਂ ਕਿਸੇ ਰੋਕ-ਟੋਕ ਇਨ੍ਹਾਂ ਧਾਰਮਕ ਅਸਥਾਨਾਂ 'ਚ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਜਾ ਰਹੀ ਸੀ।
ਹੁਣ ਪ੍ਰਬੰਧਕ ਕਮੇਟੀਆਂ ਨੇ ਸਰਕਾਰ ਦੀਆਂ ਹਦਾਇਤਾਂ ਤੇ ਸ਼ਰਧਾਲੂਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਪ੍ਰਸਿੱਧ ਦਰਬਾਰ ਬਾਬਾ ਮੁਰਾਦ ਸ਼ਾਹ ਜੀ ਤੇ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਦੇ ਕਪਾਟ 31 ਮਾਰਚ ਤੱਕ ਬੰਦ ਕਰ ਦਿੱਤੇ ਹਨ, ਜਿਸ ਕਾਰਨ ਸੰਗਤਾਂ ਨੂੰ ਉਕਤ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਇੰਤਜ਼ਾਰ ਕਰਨਾ ਪਵੇਗਾ। ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਬੈਠ ਕੇ ਹੀ ਅਕੀਦਤ ਕਰਨ।
ਕੀ ਪੈਕੇਟ ਵਾਲੇ ਦੁੱਧ ਤੇ ਅਖਬਾਰਾਂ ਨਾਲ ਵੀ ਫੈਲਦਾ ਹੈ ਕੋਰੋਨਾ ਵਾਇਰਸ, ਜਾਣੋ ਸੱਚ?
NEXT STORY