ਅੰਮ੍ਰਿਤਸਰ( ਵੈੱਬ ਡੈਸਕ, ਸਰਬਜੀਤ) : ਅੰਮ੍ਰਿਤਸਰ ਸ਼ਹਿਰ ਯਾਨੀ ਗੁਰੂ ਨਗਰੀ 'ਚ ਸੰਗਤਾਂ ਤੋਂ ਨਤਮਸਤਕ ਹੋਣ ਆਉਂਦੇ ਹਨ। ਇਸ ਦੌਰਾਨ 27 ਨਵੰਬਰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਖੂਬ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਗੁਰੂ ਨਗਰੀ ਅੰਮ੍ਰਿਤਸਰ 'ਚ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ ਹੈ।


ਇਹ ਵੀ ਪੜ੍ਹੋ- ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੱਢਿਆ ਗਿਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪੁਰਾਣੀ ਵਾਲ ਸਿਟੀ ਦੇ ਬਾਰਾਂ ਦਰਵਾਜ਼ਿਆਂ ਰਾਹੀਂ ਪ੍ਰਕਰਮਾ ਕਰਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਪਾਲਕੀ ਸਜਾਈ ਗਈ। ਪਾਲਕੀ ਦੇ ਨਾਲ ਸੰਗਤਾਂ ਦਾ ਭਾਰੀ ਇਕੱਠ ਪੂਰੀ ਸ਼ਰਧਾ ਭਾਵਨਾ 'ਚ ਨਜ਼ਰ ਆਇਆ।


ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਆਟੋਮੋਬਾਇਲ ਇੰਜੀਨੀਅਰ ਨੇ ਕੀਤਾ ਕਮਾਲ, ਪਰਾਲੀ ਤੋਂ ਹੀ ਤਿਆਰ ਕਰ ਦਿੱਤੀ ਬੇਮਿਸਾਲ ਚੀਜ਼
ਇਸ ਦੌਰਾਨ ਬੱਚੇ ਗੱਤਕਾ ਖੇਡਦੇ ਨਜ਼ਰ ਆਏ। ਲੋਕਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।



ਇਹ ਵੀ ਪੜ੍ਹੋ- ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ : ਕੇਂਦਰ ਸਰਕਾਰ ਖ਼ਿਲਾਫ਼ ਸਾਬਕਾ ਫੌਜੀਆਂ ਦਾ ਵੱਡਾ ਪ੍ਰਦਰਸ਼ਨ, ਰੋਕ ਦਿੱਤੀਆਂ ਟ੍ਰੇਨਾਂ
NEXT STORY