ਲੁਧਿਆਣਾ (ਮਹਿਰਾ) : ਇਕ ਨਾਬਾਲਗ ਮੁੰਡੇ ਦੇ ਨਾਲ ਬਦਫ਼ੈਲੀ ਕਰਨ ਦੇ ਦੋਸ਼ ’ਚ ਸਥਾਨਕ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਮੁਲਜ਼ਮ ਗੁਰਮੀਤ ਸਿੰਘ ਉਰਫ਼ ਕਾਲਾ ਭਗਤ ਨਿਵਾਸੀ ਰੁੜਕਾ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਪੁਲਸ ਥਾਣਾ ਡੇਹਲੋਂ ਵੱਲੋਂ 17 ਜੂਨ 2019 ਨੂੰ ਮੁਲਜ਼ਮ ਖ਼ਿਲਾਫ਼ ਪੀੜਤ ਬੱਚੇ ਦੇ ਪਿਤਾ ਦੀ ਸ਼ਿਕਾਇਤ ’ਤੇ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ
ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੋਸ਼ ਲਾਇਆ ਸੀ ਕਿ ਉਨ੍ਹਾਂ ਦਾ 11 ਸਾਲ ਦਾ ਨਾਬਾਲਗ ਪੁੱਤਰ ਹੋਰ ਬੱਚਿਆਂ ਨਾਲ ਮੁਲਜ਼ਮ ਬਾਬੇ ਕੋਲ ਮੱਥਾ ਟੇਕਣ ਜਾਇਆ ਕਰਦਾ ਸੀ। ਘਟਨਾ ਵਾਲੇ ਦਿਨ ਜਦੋਂ ਉਨ੍ਹਾਂ ਦਾ ਪੁੱਤਰ ਮੱਥਾ ਟੇਕ ਕੇ ਵਾਪਸ ਘਰ ਆਇਆ ਤਾਂ ਉਸ ਨੇ ਆ ਕੇ ਦੱਸਿਆ ਕਿ ਮੁਲਜ਼ਮ ਘਰ ’ਚ ਇਕੱਲਾ ਸੀ ਅਤੇ ਉਸ ਨੇ ਇਸ ਗੱਲ ਦਾ ਫ਼ਾਇਦਾ ਚੁੱਕਦੇ ਹੋਏ ਉਸ ਨਾਲ ਬਦਫ਼ੈਲੀ ਕੀਤੀ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਸਬੰਧੀ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ।
ਇਹ ਵੀ ਪੜ੍ਹੋ : PM ਮੋਦੀ ਦੇ ਆਉਣ ਤੋਂ ਪਹਿਲਾਂ ਪੰਡਾਲ 'ਚ ਪੈ ਗਿਆ ਰੌਲਾ, ਇਕਦਮ ਇਕੱਠੀ ਹੋਈ ਭਾਰੀ ਪੁਲਸ ਫੋਰਸ
ਅਦਾਲਤ ਨੇ ਪੀੜਤ ਬੱਚੇ ਦੀ ਗਵਾਹੀ ਅਤੇ ਸਰਕਾਰੀ ਵਕੀਲ ਦੀ ਬਹਿਸ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਦੋਸ਼ੀ ਪਾਉਂਦੇ ਹੋਏ ਉਸ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ, ਜਦੋਂ ਕਿ 1 ਲੱਖ 15 ਹਜ਼ਾਰ ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਫ਼ੈਸਲਾ ਸੁਣਾਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਰਹੂਮ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਤੋਂ ਪਿੰਡ ਜਵਾਹਰਕੇ ਤੱਕ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ
NEXT STORY