ਮੋਹਾਲੀ (ਕੁਲਦੀਪ) : ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਬੱਬਰ ਖਾਲਸਾ ਨਾਲ ਸਬੰਧਿਤ 7 ਮੁਲਜ਼ਮਾਂ ਦਾ ਐਤਵਾਰ ਨੂੰ ਪੁਲਸ ਰਿਮਾਂਡ ਖਤਮ ਹੋਣ ਉਪਰੰਤ ਉਨ੍ਹਾਂ ਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਮਾਣਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਇਕ ਦਿਨ ਦੇ ਹੋਰ ਪੁਲਸ ਰਿਮਾਂਡ 'ਤੇ ਭੇਜ ਦਿੱਤਾ।
ਪੁਲਸ ਵਲੋਂ ਐਤਵਾਰ ਅਦਾਲਤ 'ਚ 7 ਮੁਲਜ਼ਮਾਂ ਹਰਵਿੰਦਰ ਸਿੰਘ, ਅੰਮ੍ਰਿਤਪਾਲ ਕੌਰ ਉਰਫ ਅੰਮ੍ਰਿਤ, ਰਣਦੀਪ ਸਿੰਘ, ਸਤਨਾਮ ਸਿੰਘ, ਰਮਨਦੀਪ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। 12 ਜੂਨ ਨੂੰ ਰਿਮਾਂਡ ਖਤਮ ਹੋਣ 'ਤੇ ਉਨ੍ਹਾਂ ਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਦਾ ਰਿਮਾਂਡ ਵਧਾਉਣ ਲਈ ਤਰਕ ਦਿੱਤਾ ਹੈ ਕਿ ਮੁਲਜ਼ਮਾਂ ਦੇ ਫੇਸਬੁੱਕ ਆਊਂਟ ਤੋਂ ਪੁਲਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ, ਜਿਨ੍ਹਾਂ ਬਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਮਾਣਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਇਕ ਦਿਨ ਦੇ ਹੋਰ ਪੁਲਸ ਰਿਮਾਂਡ 'ਤੇ ਭੇਜ ਦਿੱਤਾ।
ਲਾਰੇਂਸ ਬਿਸ਼ਨੋਈ ਗੈਂਗ ਦਾ ਸਰਗਨਾ ਸਾਥੀਆਂ ਸਮੇਤ ਗ੍ਰਿਫਤਾਰ (ਵੀਡੀਓ)
NEXT STORY